14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਕਾਂਗਰਸ ਪਾਰਟੀ ਆਗਾਮੀ ਚੋਣਾਂ 'ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ-ਚੌ. ਮੀਨਾ ਸੂੰਢ

ਅਜੀਤ ਡੈਸਕ 21-02-2026
ਕਟਾਰੀਆਂ, 20 ਫਰਵਰੀ (ਪ੍ਰੇਮੀ ਸੰਧਵਾਂ)-ਸੀਨੀਅਰ ਮਹਿਲਾ ਕਾਂਗਰਸੀ ਆਗੂ ਚੌ. ਮੀਨਾ ਸੂੰਢ ਪਤਨੀ ਸਾਬਕਾ ਵਿਧਾਇਕ ਸਵ: ਚੌ. ਤਰਲੋਚਨ ਸਿੰਘ ਸੂੰਢ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਦੀ ਮਜ਼ਬੂਤੀ ਲਈ ਹਲਕੇ ਦੇ ਪਿੰਡਾਂ 'ਚ ਸਾਬਕਾ ਚੇਅਰਮੈਨ ਹਰਬੰਤ ਸਿੰਘ ਮਕਸੂਦਪੁਰ, ਬਲਾਕ ਕਾਂਗਰਸ ਪ੍ਰਧਾਨ ਕੁਲਵਰਨ ਸਿੰਘ ਗਿੱਲ ਅਤੇ ਬਲਾਕ ਕਾਂਗਰਸ ਸੈੱਲ ਦੇ ਪ੍ਰਧਾਨ, ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਕਲਸੀ ਅਤੇ ਨਵਾਂਸ਼ਹਿਰ ਕਾਂਗਰਸ ਦੇ ਸੀਨੀਅਰ ਵਾਈਸ ਪ੍ਰਧਾਨ ਰਜਿੰਦਰ ਸ਼ਰਮਾ ਕੁਲਥਮ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ | ਚੌ. ਮੀਨਾ ਸੂੰਢ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਨ 'ਤੇ ਹਰ ਵਰਗ ਦੇ ਲੋਕਾਂ ਨੂੰ ਬਣਦੀਆਂ ਸੁੱਖ ਸਹੂਲਤਾਂ ਦਿੱਤੀਆਂ ਜਾਣਗੀਆਂ | ਇਸ ਮੌਕੇ ਮਾਸਟਰ ਮਲੂਕ ਰਾਮ ਦੁਸਾਂਝ ਕਲਾਂ, ਰਸ਼ਪਾਲ ਸਿੰਘ ਸਿੱਧੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਬਾਹੜੋਵਾਲ ਵਿਖੇ 58ਵਾਂ ਜੋੜ ਮੇਲਾ ਕੱਲ੍ਹ ਤੋਂ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।