14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਪਿੰਡ ਬਾਹੜੋਵਾਲ ਵਿਖੇ 58ਵਾਂ ਜੋੜ ਮੇਲਾ ਕੱਲ੍ਹ ਤੋਂ

ਅਜੀਤ ਡੈਸਕ 21-02-2026
ਬੰਗਾ, 20 ਫਰਵਰੀ (ਕੁਲਦੀਪ ਸਿੰਘ ਪਾਬਲਾ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਸ਼ਹੀਦਾਂ ਬਾਬਾ ਟਾਹਲੀ ਸਾਹਿਬ ਵਿਖੇ 58ਵਾਂ ਜੋੜ ਮੇਲਾ ਪਿੰਡ ਬਾਹੜੋਵਾਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਗ੍ਰਾਮ ਪੰਚਾਇਤ ਪ੍ਰਵਾਸੀ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 22 ਫਰਵਰੀ ਤੋਂ 26 ਫਰਵਰੀ ਤੱਕ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ 22 ਫਰਵਰੀ ਨੂੰ ਅਖੰਡ ਪਾਠ ਦੇ ਭੋਗ ਉਪਰੰਤ ਪਾਠਾਂ ਦੀ ਪਹਿਲੀ ਲੜੀ ਆਰੰਭ ਹੋਵੇਗੀ | 23 ਫਰਵਰੀ ਨੂੰ ਨਿਸ਼ਾਨ ਸਾਹਿਬ ਨੂੰ ਚੋਲਾ ਪਹਿਨਾਇਆ ਜਾਵੇਗਾ | 24 ਫਰਵਰੀ ਨੂੰ ਪਹਿਲੀ ਲੜੀ ਦੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਇਸੇ ਤਰ੍ਹਾਂ 24 ਫਰਵਰੀ ਨੂੰ ਦੂਜੀ ਲੜੀ ਦੇ ਅਖੰਡ ਪਾਠ ਆਰੰਭ ਹੋਣਗੇ | 25 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਜੋ ਕਿ ਨਗਰ ਦੀ ਪ੍ਰਕਰਮਾ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ | 26 ਫਰਵਰੀ ਨੂੰ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ | ਜਿਸ ਵਿਚ ਭਾਈ ਦਿਦਾਰ ਸਿੰਘ ਸੰਗਤਪੁਰ ਅਤੇ ਬੀਬੀ ਬਿਅੰਤ ਕੌਰ ਰਾਗੀ, ਕੀਰਤਨੀ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ | 23 ਫਰਵਰੀ ਨੂੰ ਚੌਥਾ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਜਾਵੇਗਾ |
ਪਿਛਲੀ ਖ਼ਬਰ ਕਰਨ ਹਸਪਤਾਲ ਬੰਗਾ 'ਚ ਹੱਡੀਆਂ ਦਾ ਜਾਂਚ ਕੈਂਪ ਅੱਜ ਅਗਲੀ ਖ਼ਬਰ ਕਾਂਗਰਸ ਪਾਰਟੀ ਆਗਾਮੀ ਚੋਣਾਂ 'ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ-ਚੌ. ਮੀਨਾ ਸੂੰਢ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।