ਬਲਾਚੌਰ ਵਿਖੇ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਗੇਟ ਰੈਲੀ
ਅਜੀਤ ਡੈਸਕ
28-02-2026
ਬਲਾਚੌਰ, 27 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)-ਪੀ.ਐਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ 'ਤੇ ਸਬ-ਡਵੀਜ਼ਨ ਬਲਾਚੌਰ ਨੰਬਰ-1 ਅਤੇ 2 ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਬਿਜਲੀ ਦਫ਼ਤਰ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਰੈਲੀ 'ਚ ਪੰਜਾਬ ਸਰਕਾਰ ਅਤੇ ਸੈਂਟਰ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰਜ਼ ਵਿਰੋਧੀ ਨੀਤੀਆਂ ਦਾ ਵਿਰੋਧ ਕੀਤਾ ਗਿਆ | ਇਸ ਮੌਕੇ ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਦੇ ਆਰਗੇਨਾਈਜ਼ਰ ਇਕਬਾਲ ਸਿੰਘ ਸਹੋਤਾ, ਸਬ-ਡਵੀਜ਼ਨ ਬਲਾਚੌਰ ਨੰਬਰ-2 ਦੇ ਪ੍ਰਧਾਨ ਸਾਥੀ ਵਿਨੋਦ ਕੁਮਾਰ ਟਕਾਰਲਾ, ਨੰਬਰ-1 ਦੇ ਪ੍ਰਧਾਨ ਸਰਬਜੀਤ ਸਿੰਘ, ਡਵੀਜ਼ਨ ਪ੍ਰਧਾਨ ਅਮਰੀਕ ਸਿੰਘ ਜਾਡਲੀ, ਸਰਬਜੀਤ ਸਿੰਘ ਆਕਲਿਆਣਾ, ਪਵਿੱਤਰ ਸਿੰਘ, ਜਸਵਿੰਦਰ ਸਿੰਘ ਬੰਗੜ੍ਹ ਗੜ੍ਹੀ ਕਾਨੰੂਗੋਆਂ, ਰੇਸ਼ਮ ਸਿੰਘ ਬਲਾਚੌਰ, ਪਵਨ ਕੁਮਾਰ, ਸੁਰਿੰਦਰ ਸਿੰਘ, ਧਰਮਪਾਲ ਭੁੱਟਾ, ਨਰਿੰਦਰ ਸਿੰਘ ਨੇ ਪੰਜਾਬ ਤੇ ਕੇਂਦਰ ਸਰਕਾਰ ਦਾ ਵਿਰੋਧ ਕਰਦਿਆਂ ਕਿਹਾ ਕਿ ਖੰਡ ਮਿੱਲ ਸ਼ੇਰੋਂ ਤਰਨਤਾਰਨ ਸਾਹਿਬ ਦੀ ਜ਼ਮੀਨ ਦੀ ਮਾਲਕੀ ਪੁੱਡਾ ਨੂੰ ਤਬਦੀਲ ਕਰਨ 'ਤੇ ਵਿਰੋਧ ਕੀਤਾ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਕਨਵੀਨਰ ਸਾਥੀ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਪੁਲਿਸ ਵੱਲੋਂ ਕੀਤੀ ਕਥਿਤ ਨਾਜਾਇਜ਼ ਗਿ੍ਫ਼ਤਾਰੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾਂ ਕੀਤੀ |