26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਅਜੀਤ ਡੈਸਕ 28-02-2026
ਨਵਾਂਸ਼ਹਿਰ, 27 ਫਰਵਰੀ (ਹਰਮਿੰਦਰ ਸਿੰਘ ਪਿੰਟੂ)-ਮਹਾਂਸਾਧਵੀ ਸ਼੍ਰੇਆ ਅਤੇ ਮਹਾਂਸਾਧਵੀ ਸੰਯਤਾ ਠਾਣੇ 2 ਦੀ ਮੌਜੂਦਗੀ ਵਿੱਚ ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਨੇ 153ਵੇਂ ਰਾਸ਼ਨ ਵੰਡ ਸਮਾਗਮ ਦੌਰਾਨ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ | ਇਸ ਮੌਕੇ 'ਤੇ ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਦੇ ਪ੍ਰਧਾਨ ਮੁਨੀਸ਼ ਜੈਨ ਅਤੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਅੱਜ ਦਾ ਰਾਸ਼ਨ ਵੰਡ ਸ਼੍ਰੀਮਤੀ ਵਿਮਲਾ ਜੈਨ ਅਤੇ ਰਿਖਬਦਾਸ ਜੈਨ ਦੇ ਪੁੱਤਰ ਸਵਰਗੀ ਵਰਿੰਦਰ ਜੈਨ ਦੀ ਬਰਸੀ 'ਤੇ ਉਨ੍ਹਾਂ ਦੀ ਪਤਨੀ ਆਦਰਸ਼ ਜੈਨ ਅਤੇ ਪਰਿਵਾਰ ਦੇ ਸਹਿਯੋਗ ਨਾਲ ਕੀਤਾ ਗਿਆ | ਅੱਜ ਸਵੇਰੇ ਜੈਨ ਸਥਾਨਕ ਪਹੁੰਚਣ 'ਤੇ ਮੁੱਖ ਮਹਿਮਾਨ ਆਦਰਸ਼ ਜੈਨ, ਮਧੁਰ ਜੈਨ, ਆਂਚਲ ਜੈਨ, ਖੁਸ਼ ਜੈਨ ਅਤੇ ਵਿਸ਼ੇਸ਼ ਮਹਿਮਾਨ ਭੂਸ਼ਣ ਜੈਨ, ਰਾਕੇਸ਼ ਜੈਨ ਬੱਬੀ, ਨੀਲੇਸ਼ ਜੈਨ, ਸੁਜਾਤਾ ਜੈਨ ਅਤੇ ਮੀਨਾ ਜੈਨ ਦਾ ਹਾਰ ਪਾ ਕੇ ਸਵਾਗਤ ਕੀਤਾ ਗਿਆ | ਇਸ ਮੌਕੇ 'ਤੇ ਮੌਜੂਦ ਸ਼੍ਰੇਆ ਅਤੇ ਸੰਯਤਾ ਨੇ ਕਿਹਾ ਕਿ ਕਿਸੇ ਵੀ ਲੋੜਵੰਦ ਦੀ ਮਦਦ ਕਰਨਾ ਸਮਾਜ ਦਾ ਸਭ ਤੋਂ ਵੱਡਾ ਪੁੰਨ ਕਾਰਜ ਹੈ | ਉਨ੍ਹਾਂ ਨੇ ਮੰਗਲ ਪਾਠ ਕਰਕੇ ਸਾਰਿਆਂ ਨੂੰ ਆਸ਼ੀਰਵਾਦ ਦਿੱਤਾ | ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਦੇ ਪ੍ਰਧਾਨ ਮੁਨੀਸ਼ ਜੈਨ, ਜਨਰਲ ਸਕੱਤਰ ਰਤਨ ਕੁਮਾਰ ਜੈਨ ਅਤੇ ਹੋਰ ਮੈਂਬਰਾਂ ਨੇ ਅੱਜ ਰਾਸ਼ਨ ਵੰਡਣ ਵਿੱਚ ਰਿਖਬਦਾਸ ਜੈਨ ਪਰਿਵਾਰ ਦੇ ਸਹਿਯੋਗ ਲਈ ਧੰਨਵਾਦ ਕੀਤਾ | ਇਸ ਮੌਕੇ ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਦੇ ਅਧਿਕਾਰੀ ਜਿਨ੍ਹਾਂ ਵਿੱਚ ਪ੍ਰਧਾਨ ਮੁਨੀਸ਼ ਜੈਨ, ਜਨਰਲ ਸਕੱਤਰ ਰਤਨ ਕੁਮਾਰ ਜੈਨ, ਖਜ਼ਾਨਚੀ ਅਚਲ ਜੈਨ, ਰਾਕੇਸ਼ ਜੈਨ ਬੱਬੀ, ਅਨਿਲ ਜੈਨ, ਪਦਮਾ ਜੈਨ, ਸ਼ੀਤਲ ਜੈਨ, ਦਰਸ਼ਨ ਜੈਨ, ਨਿਸ਼ਾ ਜੈਨ, ਅਲਕਾ ਜੈਨ, ਰਿਤੂ ਜੈਨ ਅਤੇ ਹੋਰ ਸ਼ਾਮਲ ਸਨ, ਮੌਜੂਦ ਸਨ |
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੰਬੰਧੀ ਹੁਣ ਜ਼ਿਲ੍ਹੇ ਦੇ ਸੇਵਾ ਕੇਂਦਰਾਂ 'ਚ ਵੀ ਬਣਨਗੇ ਕਾਰਡ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਬਲਾਚੌਰ ਵਿਖੇ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਗੇਟ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।