ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੰਬੰਧੀ ਹੁਣ ਜ਼ਿਲ੍ਹੇ ਦੇ ਸੇਵਾ ਕੇਂਦਰਾਂ 'ਚ ਵੀ ਬਣਨਗੇ ਕਾਰਡ-ਡਿਪਟੀ ਕਮਿਸ਼ਨਰ
ਅਜੀਤ ਡੈਸਕ
28-02-2026
ਨਵਾਂਸ਼ਹਿਰ, 27 ਫਰਵਰੀ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਇਲਾਜ ਲਈ ਦਿੱਤੀ ਗਈ ਸਹੂਲਤ ਸੰਬੰਧੀ ਸੀ.ਐਚ.ਸੀ.ਸੈਂਟਰ ਵਿਖੇ ਸਿਹਤ ਬੀਮਾ ਕਾਰਡ ਬਣਾਏ ਜਾ ਰਹੇ ਹਨ | ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹੁਣ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਨਵਾਂਸ਼ਹਿਰ ਦੇ ਸੇਵਾ ਕੇਂਦਰ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ ਬਲਾਚੌਰ ਦੇ ਦਫ਼ਤਰ ਵਿਖੇ ਸਥਿਤ ਸੇਵਾ ਕੇਂਦਰ ਅਤੇ ਉਪ ਮੰਡਲ ਮੈਜਿਸਟਰੇਟ ਬੰਗਾ ਦੇ ਦਫ਼ਤਰ ਵਿਖੇ ਸਥਿਤ ਸੇਵਾ ਕੇਂਦਰਾਂ 'ਚ ਵੀ ਇਹ ਸਿਹਤ ਬੀਮਾ ਕਾਰਡ ਬਣਾਏ ਜਾਣਗੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਲ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਿਹਤ ਬੀਮਾ ਯੋਜਨਾ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਦਿ੍ੜ ਵਚਨਬੱਧ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ