26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਨਵਾਂਸ਼ਹਿਰ 'ਚ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਮੈਂਬਰਾਂ ਨੇ ਚੁੱਕੀ ਸਹੁੰ

ਅਜੀਤ ਡੈਸਕ 28-02-2026
ਨਵਾਂਸ਼ਹਿਰ, 27 ਫਰਵਰੀ (ਜਸਬੀਰ ਸਿੰਘ ਨੂਰਪੁਰ)-ਸ਼ਹੀਦ ਭਗਤ ਸਿੰਘ ਨਗਰ ਪ੍ਰਸ਼ਾਸਨ ਵਲੋਂ ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਕਰਵਾਏ ਸਮਾਗਮ ਦੌਰਾਨ ਨਵੇਂ ਚੁਣੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਆਪਣੇ ਅਹੁਦੇ ਦੀ ਸਹੁੰ ਚੁਕਾਈ ਗਈ | ਵਿਧਾਇਕ ਡਾ. ਸੁਖਵਿੰਦਰ ਸੁੱਖੀ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਸਮੇਤ ਹੋਰ ਨਾਮਵਰ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ 'ਚ ਹਾਜ਼ਰ ਲੋਕਾਂ ਦੀ ਮੌਜੂਦਗੀ 'ਚ ਮੈਂਬਰਾਂ ਨੂੰ ਸਹੁੰ ਚੁਕਾਈ | ਨਵੇਂ ਚੁਣੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸੁੱਖੀ ਨੇ ਉਨ੍ਹਾਂ ਨੂੰ ਸਮਰਪਣ ਭਾਵਨਾ ਨਾਲ ਕੰਮ ਕਰਨ ਅਤੇ ਸਰਕਾਰੀ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ | ਉਨ੍ਹਾਂ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਹਕੀਕੀ ਤੌਰ 'ਤੇ ਲਾਭ ਮਿਲ ਸਕੇ | ਮੈਂਬਰਾਂ ਨੂੰ ਜਿੱਤ ਦੀ ਵਧਾਈ ਦਿੰਦਿਆਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੇ ਸੂਬਾ ਸਰਕਾਰ ਵਲੋਂ ਪੂਰੇ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਗਰਮ ਭੂਮਿਕਾ ਨਿਭਾਉਣ | ਇਸ ਮੌਕੇ 'ਤੇ ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਸਿੰਘ ਜਲਾਲਪੁਰ, ਵਾਈਸ ਚੇਅਰਮੈਨ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕੁਲਜੀਤ ਸਿੰਘ ਸਰਹਾਲ, ਚੇਅਰਮੈਨ ਮਾਰਕੀਟ ਕਮੇਟੀ ਬੰਗਾ ਬਲਬੀਰ ਕਰਨਾਣਾ ਅਤੇ ਲੋਕ ਹਾਜ਼ਰ ਸਨ |
ਪਿਛਲੀ ਖ਼ਬਰ ਮੰਡਲ ਦਫ਼ਤਰ ਨਵਾਂਸ਼ਹਿਰ ਦੇ ਗੇਟ ਅੱਗੇ ਕੀਤੀ ਰੋਸ ਰੈਲੀ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੰਬੰਧੀ ਹੁਣ ਜ਼ਿਲ੍ਹੇ ਦੇ ਸੇਵਾ ਕੇਂਦਰਾਂ 'ਚ ਵੀ ਬਣਨਗੇ ਕਾਰਡ-ਡਿਪਟੀ ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।