ਕਾਠਗੜ੍ਹ, 27 ਫਰਵਰੀ (ਹਰਸਿਮਰਨ ਜੋਤ ਸਿੰਘ ਕਲੇਰ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪਿੰਡਾਂ ਵਿੱਚ ਧੜੇਬੰਦੀ ਖ਼ਤਮ ਕਰਕੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਜ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਪਿੰਡ ਦੁਭਾਲੀ, ਭੇਡੀਆ, ਮੁੱਤੋ ਮੰਡ, ਮੰਡੇਰਾ ਅਤੇ ਬੀੜ ਕਾਠਗੜ੍ਹ ਦੀਆਂ ਪੰਚਾਇਤਾਂ ਨੂੰ ਇਹ ਵਿਸ਼ੇਸ਼ ਗ੍ਰਾਂਟ ਸੌਂਪਦਿਆਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਲੋਕਤੰਤਰ ਦੀ ਮਜ਼ਬੂਤੀ ਅਤੇ ਪਿੰਡਾਂ ਵਿੱਚ ਏਕਤਾ ਦੀਆਂ ਪ੍ਰਤੀਕ ਹਨ | ਉਨ੍ਹਾਂ ਕਿਹਾ ਕਿ ਸਰਕਾਰ ਅਜਿਹੇ ਪਿੰਡਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਿਤ ਕਰਨ ਲਈ ਵਚਨਬੱਧ ਹੈ | ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਨੇ ਪੰਚਾਇਤ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਇਹ ਫ਼ੰਡ ਪੂਰੀ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਰਤੇ ਜਾਣ | ਇਸ ਮੌਕੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਪਿੰਡ ਵਾਸੀਆਂ ਨੇ ਸਰਬਸੰਮਤੀ ਨਾਲ ਪੰਚਾਇਤਾਂ ਚੁਣ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸਿਆਸੀ ਕੜਵਾਹਟ ਤੋਂ ਉੱਪਰ ਉੱਠ ਕੇ ਸਿਰਫ਼ ਤਰੱਕੀ ਚਾਹੁੰਦੇ ਹਨ | ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਪਤਵੰਤੇ ਸੱਜਣ ਅਤੇ ਪਾਰਟੀ ਵਰਕਰ ਦੁਭਾਲੀ ਤੋਂ ਸਰਪੰਚ ਸੁਰਿੰਦਰ ਪਾਲ, ਗੁਰਚਰਨ ਸਿੰਘ ਸਾਬਕਾ ਸਰਪੰਚ, ਬਿੱਟੂ ਹਕਲਾ, ਭਜਨ ਲਾਲ, ਰਾਜ ਕੁਮਾਰ, ਕਮਲਜੀਤ ਤੇ ਸਮੂਹ ਪੰਚ ਅਤੇ ਭੇਡੀਆ ਤੋਂ ਸਰਪੰਚ ਰਾਕੇਸ਼ ਕੁਮਾਰੀ, ਗੀਤਾ ਦੇਵੀ ਪੰਚ, ਸੀਤਾ ਦੇਵੀ ਪੰਚ, ਤਰਸੇਮ ਲਾਲ ਪੰਚ, ਕਸ਼ਮੀਰੀ ਲਾਲ ਪੰਚ, ਪਰਮਜੀਤ ਸਿੰਘ ਪੰਚ ਅਤੇ ਪਿੰਡ ਮੁੰਤੋਂ ਮੰਡ ਤੋਂ ਸਰਪੰਚ ਰਮਨਦੀਪ ਕੌਰ, ਪੰਚ ਕੁਲਦੀਪ ਕੌਰ, ਪੰਚ ਮਨਜੀਤ ਕੌਰ, ਪੰਚ ਪਰਸ਼ੋਤਮ ਲਾਲ, ਸੁਦਾਗਰ ਸਿੰਘ, ਹਰਮਿੰਦਰ ਸਿੰਘ, ਰਣਜੀਤ ਸਿੰਘ, ਕਸ਼ਮੀਰੀ ਸਿੰਘ, ਜਸਬੀਰ ਸਿੰਘ, ਤਲਮਿੰਦਰ ਸਿੰਘ, ਰਾਣਾ ਜੀਤ ਰਾਮ, ਜਸਪਾਲ ਸਿੰਘ ਆਦਿ ਹਾਜ਼ਰ ਸਨ | ਸਰਕਾਰ ਵੱਲੋਂ ਦਿੱਤੀ ਗਈ ਇਹ 5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਉਨ੍ਹਾਂ ਪੰਚਾਇਤਾਂ ਨੂੰ ਮਿਲਦੀ ਹੈ ਜੋ ਬਿਨਾਂ ਕਿਸੇ ਚੋਣ ਦੇ ਆਪਸੀ ਸਹਿਮਤੀ ਨਾਲ ਆਪਣੇ ਨੁਮਾਇੰਦੇ ਚੁਣਦੀਆਂ ਹਨ |