26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕਾਬੂ

ਅਜੀਤ ਡੈਸਕ 28-02-2026
ਔੜ, 27 ਫਰਵਰੀ (ਗੁਰਨਾਮ ਸਿੰਘ ਸੈਣੀ)-ਪੁਲਿਸ ਵਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਔੜ ਪੁਲਿਸ ਨੇ ਨਸ਼ਾ ਕਰਦੇ ਇੱਕ ਨੌਜਵਾਨ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ ਸੁਖਪਾਲ ਸਿੰਘ ਨੇ ਦੱਸਿਆ ਕਿ ਉਹ ਸ਼ੱਕੀ ਅਨਸਰਾਂ ਖਿਲਾਫ ਗਸ਼ਤ ਕਰਦੇ ਸਮੇਂ ਔੜ ਤੇ ਮੱਲਾ ਬੇਦੀਆਂ ਰੋਡ 'ਤੇ ਜਾ ਰਹੇ ਸਨ ਕਿ ਸੂਏ ਦੀ ਪੁਲੀ ਦੇ ਨਜ਼ਦੀਕ ਬੈਠਾ ਇੱਕ ਨੌਜਵਾਨ ਪੁਲਿਸ ਨੂੰ ਦੇਖ ਕੇ ਘਬਰਾ ਗਿਆ | ਜਿਸ ਨੂੰ ਤੁਰੰਤ ਸ਼ੱਕ ਦੇ ਅਧਾਰ 'ਤੇ ਚੈੱਕ ਕੀਤਾ ਗਿਆ ਤਾਂ ਉਸ ਕੋਲੋਂ ਹੈਰੋਇਨ ਨਾਲ ਲਿਬੜੀ ਹੋਈ ਸਿਲਵਰ ਪੰਨੀ, 10 ਰੁਪਏ ਦੇ ਨੋਟ ਦਾ ਬਣਾਇਆ ਗਿਆ ਪਾਈਪ ਅਤੇ ਲਾਈਟਰ ਬਰਾਮਦ ਕੀਤਾ ਗਿਆ | ਜਿਸ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਸਰਬਜੀਤ ਸਿੰਘ ਪਿੰਡ ਮੱਲਾਬੇਦੀਆ ਵਜੋਂ ਹੋਈ ਹੈ |
ਪਿਛਲੀ ਖ਼ਬਰ ਇੰਪਲਾਈਜ਼ ਫੈੱਡਰੇਸ਼ਨ ਪਹਿਲਵਾਨ ਦੀ ਸੂਬਾ ਪੱਧਰੀ ਕਮੇਟੀ ਦੀ ਚੋਣ ਅਗਲੀ ਖ਼ਬਰ ਗੁ: ਗੁਰਪਲਾਹ ਪੰਜ ਟਾਹਲੀਆਂ ਸਾਹਿਬ ਵਿਖੇ 47ਵੇਂ ਹੋਲਾ-ਮਹੱਲਾ ਵੇਟ ਲਿਫਟਿੰਗ ਮੁਕਾਬਲੇ 4 ਮਾਰਚ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।