ਕਾਠਗੜ੍ਹ, 27 ਫਰਵਰੀ (ਹਰਸਿਮਰਨ ਜੋਤ ਸਿੰਘ ਕਲੇਰ)-ਸ੍ਰੀ ਵਿਸ਼ਵਕਰਮਾ ਵੰਸੀ ਰੀਹਲ ਗੋਤ (ਧੀਮਾਨ ਰਾਮਗੜ੍ਹੀਆ ਬਰਾਦਰੀ) ਵਲੋਂ ਸਤੀ ਮਾਤਾ ਦਾ 20ਵਾਂ ਸਾਲਾਨਾ ਸਮਾਗਮ ਸਤੀ ਮਾਤਾ ਮੰਦਰ ਪਿੰਡ ਗੜ੍ਹੀ ਮਾਨਸੋਵਾਲ ਤਹਿਸੀਲ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 1 ਮਾਰਚ ਦਿਨ ਐਤਵਾਰ ਨੂੰ ਕਰਵਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਠੇਕੇਦਾਰ ਤਰਸੇਮ ਸਿੰਘ ਰੀਹਲ ਅਤੇ ਠੇਕੇਦਾਰ ਜਗਨੰਦਨ ਸਿੰਘ ਰੀਹਲ ਨੇ ਦੱਸਿਆ ਕਿ ਇਸ ਸਮਾਗਮ ਸੰਬੰਧੀ 28 ਫਰਵਰੀ ਦਿਨ ਸਨਿਚਰਵਾਰ ਨੂੰ ਸ੍ਰੀ ਰਮਾਇਣ ਦੇ ਪਾਠ ਆਰੰਭ ਕਰਵਾਏ ਜਾਣਗੇ | ਜਿਨ੍ਹਾਂ ਦੇ ਭੋਗ 1 ਮਾਰਚ ਦਿਨ ਐਤਵਾਰ ਨੂੰ ਪਾਉਣ ਉਪਰੰਤ ਸਵੇਰੇ 10 ਤੋਂ 1 ਵਜੇ ਤੱਕ ਧਾਰਮਿਕ ਪ੍ਰੋਗਰਾਮ ਕਰਵਾਇਆ ਜਾਵੇਗਾ |