26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਹਰ ਪਿੰਡ, ਹਰ ਵਾਰਡ 'ਚ ਆਭਾ ਅਕਾਊਾਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ-ਡਾ. ਹਰੀਸ਼ ਕਿਰਪਾਲ

ਅਜੀਤ ਡੈਸਕ 28-02-2026
ਨਵਾਂਸ਼ਹਿਰ, 27 ਫਰਵਰੀ (ਦੀਦਾਰ ਸਿੰਘ ਸ਼ੇਤਰਾ)-ਸਿਹਤ ਵਿਭਾਗ ਆਯੂਸ਼ਮਾਨ ਭਾਰਤ ਡਿਜੀਟਲ ਹੈਲਥ ਮਿਸ਼ਨ ਅਧੀਨ ਇਕ ਡਿਜੀਟਲੀ ਇੰਟੀਗ੍ਰੇਟਿਡ ਈਕੋ-ਸਿਸਟਮ ਰਾਹੀਂ ਹੈਲਥਕੇਅਰ ਡਲਿਵਰੀ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਿਹਾ ਹੈ | ਇਸ ਮਿਸ਼ਨ ਦਾ ਮੁੱਖ ਉਦੇਸ਼ ਹਰ ਨਾਗਰਿਕ ਦਾ ਆਯੂਸ਼ਮਾਨ ਭਾਰਤ ਹੈਲਥ ਅਕਾਊਾਟ (ਆਭਾ ਆਈ.ਡੀ.) ਕਿਰੀਏਟ ਕਰਨਾ ਹੈ | ਇਸ ਸੰਬੰਧੀ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਨੇ ਜ਼ਿਲ੍ਹੇ ਦੀਆਂ ਐੱਲ.ਐਚ.ਵੀਜ਼ ਨਾਲ ਇਕ ਮਹੱਤਵਪੂਰਨ ਮੀਟਿੰਗ ਕਰਕੇ ਆਭਾ ਅਕਾਊਾਟ ਬਣਾਉਣ ਸਬੰਧੀ ਚੱਲ ਰਹੇ ਕੰਮ ਦੀ ਵਿਸਥਾਰ ਨਾਲ ਸਮੀਖਿਆ ਕੀਤੀ | ਮੀਟਿੰਗ ਦੌਰਾਨ ਉਨ੍ਹਾਂ ਨੇ ਆਭਾ ਅਕਾਊਾਟ ਬਣਾਉਣ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ ਅਤੇ ਕੰਮ ਵਿੱਚ ਆ ਰਹੀਆਂ ਮੁਸ਼ਕਿਲਾਂ 'ਤੇ ਚਰਚਾ ਕੀਤੀ | ਉਨ੍ਹਾਂ ਐੱਲ.ਐਚ.ਵੀਜ਼ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਸ਼ਾ ਵਰਕਰਾਂ ਰਾਹੀਂ ਆਮ ਲੋਕਾਂ ਦੇ ਵੱਧ ਤੋਂ ਵੱਧ ਆਭਾ ਅਕਾਊਾਟ ਬਣਵਾਏ ਜਾਣ ਤਾਂ ਜੋ ਲੋਕ ਡਿਜ਼ਟਿਲ ਸਿਹਤ ਸੇਵਾਵਾਂ ਦਾ ਲਾਭ ਆਸਾਨੀ ਨਾਲ ਲੈ ਸਕਣ | ਇਸ ਮੀਟਿੰਗ 'ਚ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਜ਼ਿਲ੍ਹਾ ਨਿਗਰਾਨੀ ਤੇ ਮੁਲਾਂਕਣ ਅਫ਼ਸਰ ਗੁਰਪ੍ਰੀਤ ਸਿੰਘ ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ |
ਪਿਛਲੀ ਖ਼ਬਰ ਸੇਵਾ ਮਕਤੀ 'ਤੇ ਵਿਸ਼ੇਸ਼-ਬਲਵੀਰ ਸਿੰਘ ਸੇਵਾਦਾਰ ਅਗਲੀ ਖ਼ਬਰ ਅਰਵਿੰਦ ਕੇਜਰੀਵਾਲ ਤੇ ਸਿਸੋਦੀਆ ਵਿਰੁੱਧ ਰਚਿਆ ਕਥਿਤ ਸ਼ਰਾਬ ਘੁਟਾਲਾ ਸਿਆਸੀ ਸਾਜ਼ਿਸ਼- ਸੱਜਣ ਸਿੰਘ ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।