ਕਟਾਰੀਆਂ, 27 ਫਰਵਰੀ (ਪ੍ਰੇਮੀ ਸੰਧਵਾਂ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹੋਲੇ ਮਹੱਲੇ ਸੰਬੰਧੀ ਗੁਰਦੁਆਰਾ ਸ਼ਹੀਦਾਂ ਸਿੰਘਾਂ ਮਕਸੂਦਪੁਰ-ਸੂੰਢ ਦੇ ਮੁੱਖ ਸੇਵਾਦਾਰ ਜਥੇ. ਮਨਜੀਤ ਸਿੰਘ ਬੋਇਲ ਮਕਸੂਦਪੁਰ ਨੇ ਦੱਸਿਆ ਕਿ ਜਥੇ. ਸ਼ਿੰਗਾਰਾ ਸਿੰਘ ਬੋਇਲ, ਗੁਰਦੇਵ ਸਿੰਘ, ਕੁਲਵਿੰਦਰ ਸਿੰਘ, ਪਿ੍ਤਪਾਲ ਸਿੰਘ ਆਦਿ ਗੁਰੂ ਘਰ ਦੇ ਸੇਵਾਦਾਰਾਂ ਦੀ ਅਗਵਾਈ ਹੇਠ ਗੁਰਦੁਆਰਾ ਪ੍ਰਬੰਧਕ ਕਮੇਟੀ ਮਕਸੂਦਪੁਰ-ਸੂੰਢ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗਲੈਕਸੀ ਬਹਿਰਾਮ ਵਿਖੇ ਸਾਲਾਨਾ ਲੰਗਰ 28 ਫਰਵਰੀ ਤੋਂ 4 ਮਾਰਚ ਤੱਕ ਲਗਾਇਆ ਜਾ ਰਿਹਾ ਹੈ | ਜਿਸ ਦੀਆਂ ਸਭ ਤਿਆਰੀਆਂ ਲਗਪਗ ਮੁਕੰਮਲ ਹੋ ਚੁੱਕੀਆਂ ਹਨ |