ਨਵਾਂਸ਼ਹਿਰ, 27 ਫਰਵਰੀ (ਜਸਬੀਰ ਸਿੰਘ ਨੂਰਪੁਰ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਰਹਿਨੁਮਾਈ ਹੇਠ ਸਥਾਨਕ ਆਈ.ਟੀ.ਆਈ ਗਰਾਊਾਡ ਵਿਖੇ ਔਰਤਾਂ ਲਈ ਸਿਹਤ ਅਤੇ ਰੁਜ਼ਗਾਰ ਕੈਂਪ ਲਗਾਇਆ ਗਿਆ | ਜਿਸ ਵਿੱਚ ਵਾਈਸ ਚੇਅਰਮੈਨ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਤੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ | ਲਲਿਤ ਮੋਹਨ ਪਾਠਕ ਨੇ ਕਿਹਾ ਕਿ ਇਸ ਕੈਂਪ 'ਚ ਵੱਖ-ਵੱਖ ਵਿਭਾਗਾਂ ਵਲੋਂ ਵੱਖ-ਵੱਖ ਸਟਾਲ ਲਗਾਏ ਗਏ ਅਤੇ ਕੈਂਪ ਦੌਰਾਨ ਸਿਹਤ ਵਿਭਾਗ ਵਲੋਂ ਹਾਜ਼ਰ ਮਾਹਿਰ ਡਾਕਟਰਾਂ ਦੀ ਟੀਮ ਦੁਆਰਾ ਜਨਰਲ ਸਿਹਤ ਜਾਂਚ ਦੇ ਨਾਲ-ਨਾਲ ਮੁਫਤ ਅੱਖਾਂ ਦੀ ਜਾਂਚ, ਲੈਬ ਟੈਸਟ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਜ਼ਿਲ੍ਹਾ ਪੱਧਰੀ ਕੈਂਪ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਜਗਰੂਪ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਔਰਤਾਂ ਅਤੇ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਤਕਰੀਬਨ 25 ਵੱਖ-ਵੱਖ ਵਿਭਾਗਾਂ ਵਲੋਂ (ਸਿਹਤ ਵਿਭਾਗ, ਰੁਜ਼ਗਾਰ ਦਫ਼ਤਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਦਫ਼ਤਰ, ਸੀ.ਐਮ ਦੀ ਯੋਗਸ਼ਾਲਾ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸਖੀ ਵਨ ਸਟਾਪ ਸੈਂਟਰ, ਆਈ.ਸੀ.ਡੀ.ਐਸ., ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੇਵਾ ਕੇਂਦਰ, ਸੈਲਫ ਹੈੱਲਪ ਗਰੁੱਪ ਆਦਿ) ਵਲੋਂ ਸਟਾਲਾਂ ਲਗਾਈਆਂ ਗਈਆਂ | ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਜ਼ਿਲ੍ਹਾ ਰੁਜ਼ਗਾਰ ਦਫਤਰ ਵਲੋਂ ਔਰਤਾਂ ਅਤੇ ਬੱਚਿਆਂ ਨੂੰ ਰੁਜ਼ਗਾਰ ਦੇਣ ਲਈ ਕੈਂਪ ਦੌਰਾਨ 9 ਪਲੇਸਮੈਂਟ ਏਜੰਸੀਆਂ ਵਲੋਂ ਵਾਕ ਇੰਨ ਇੰਟਰਵਿਊ ਕਰਵਾਏ ਗਏ, ਜਿਸ ਵਿੱਚ 71 ਪ੍ਰਾਰਥੀਆਂ ਵਲੋਂ ਭਾਗ ਲਿਆ ਗਿਆ ਜਿਨ੍ਹਾਂ 'ਚੋ 45 ਉਮੀਦਵਾਰਾਂ ਨੂੰ ਸ਼ਾਰਟ ਲਿਸਟ ਕੀਤਾ ਗਿਆ ਅਤੇ ਮੌਕੇ 'ਤੇ ਹੀ 14 ਲੜਕੀਆਂ ਦੀ ਚੋਣ ਕਰਦੇ ਹੋਏ ਜੌਬ ਲੈਟਰ ਵੀ ਦਿੱਤੇ ਗਏ | ਇਸ ਕੈਂਪ ਦੌਰਾਨ ਸਿਹਤ ਵਿਭਾਗ ਵਲੋਂ ਲਗਾਏ ਗਏ ਸਟਾਲ 'ਤੇ ਤਕਰੀਬਨ 250 ਸਹਿਭਾਗੀਆ ਵਲੋ ਵਿਜ਼ਿਟ ਕੀਤੀ ਗਈ ਅਤੇ 190 ਲੋਕਾਂ ਦਾ ਹਾਈਪਰ ਟੈਂਸ਼ਨ ਸਕਰੀਨਿੰਗ ਕਰਵਾਈ ਗਈ, 90 ਔਰਤਾਂ/ਲੜਕੀਆਂ ਵਲੋਂ ਡਾਇਬਿਟੀਜ਼ ਦੀ ਜਾਂਚ ਕਰਵਾਈ ਗਈ, ਕੁੱਲ 69 ਔਰਤਾਂ/ਲੜਕੀਆਂ ਵਲੋਂ ਮੁਫ਼ਤ ਅੱਖਾਂ ਦੀ ਜਾਂਚ ਕਰਵਾਈ ਗਈ | ਕੈਂਪ ਵਿੱਚ 70 ਤੋਂ ਵੱਧ ਨਵਜੰਮੇ ਬੱਚਿਆਂ ਨੂੰ ਬੇਬੀ ਕੇਅਰ ਕਿੱਟਾਂ ਦੀ ਵੰਡ ਕੀਤੀ ਗਈ | ਕੈਂਪ 'ਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਜਗਰੂਪ ਸਿੰਘ ਦੀ ਅਗਵਾਈ ਹੇਠ ਉਲੀਕੇ ਗਏ ਇਸ ਕੈਂਪ ਵਿੱਚ ਲੋੜਵੰਦ ਅਤੇ ਬੇਸਹਾਰਾ ਬੱਚਿਆਂ ਦੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਤਹਿਤ 21 ਲਾਭਪਾਤਰੀਆਂ ਨੂੰ ਆਫਰ ਲੈਟਰ ਵੰਡੇ ਗਏ ਇਸਦੇ ਨਾਲ ਹੀ ਸਿੱਖਿਆ ਵਿਭਾਗ ਅਧੀਨ ਮੈਰਿਟ ਵਿੱਚ ਆਇਆ 25 ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਉਕਤ ਪ੍ਰੋਗਰਾਮ 'ਚ ਪੰਜਾਬ ਸਾਹਿਤ ਸਭਾ ਦੇ ਚੇਅਰਮੈਨ ਮਨਮੋਹਨ ਗੁਲਾਟੀ ਅਤੇ ਸਭਾ ਦੇ ਮੈਂਬਰ ਦਰਸ਼ਨ ਦਰਦੀ, ਸਿੰਗਰ ਰਿਤੂ ਸਿੱਧੂ, ਸ਼ਮਾ, ਜਸਪ੍ਰੀਤ ਬਾਜਵਾ ਐਡਵੋਕੇਟ ਦੇ ਨਾਲ ਨਾਲ ਬਹਾਦੁਰ ਚੰਦ ਅਰੋੜਾ ਵਲੋਂ ਵੀ ਆਪਣੀਆਂ ਬੱਚੀਆਂ ਨੂੰ ਬਚਾਉਣ ਅਤੇ ਉਨ੍ਹਾਂ ਨੂੰ ਸੁਰੱਖਿਅਤ ਮਾਹੌਲ ਦੇਣ ਦੇ ਲਈ ਅਪੀਲ ਕੀਤੀ ਗਈ | ਸਟੇਜ ਸਕੱਤਰ ਦੀ ਭੂਮਿਕਾ ਸੋਨੀਆ ਅੰਗਰਿਸ ਚੇਅਰਪਰਸਨ ਬਾਲ ਭਲਾਈ ਕਮੇਟੀ ਵਲੋਂ ਨਿਭਾਈ ਗਈ | ਕੈਂਪ ਵਿੱਚ ਸੀ.ਡੀ.ਪੀ.ਉ ਬਲਾਚੌਰ ਸ਼੍ਰੀਮਤੀ ਅਕਾਂਕਸ਼ਾ ਸੋਨੀ ਤੇ ਏ ਐਸ ਆਈ ਪਰਵੀਨ ਕੁਮਾਰ ਨੇ ਵੀ ਸੰਬੋਧਨ ਕੀਤਾ |