19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸਿੰਬਲ ਮਜਾਰਾ ਦੀ ਸਰਬਸੰਮਤੀ ਨਾਲ ਚੁਣੀ ਪੰਚਾਇਤ ਨੂੰ ਵਿਧਾਇਕਾ ਨੇ 5 ਲੱਖ ਦਾ ਚੈੱਕ ਸੌਂਪਿਆ

ਅਜੀਤ ਡੈਸਕ 01-03-2026
ਮਜਾਰੀ/ਸਾਹਿਬਾ, 28 ਫਰਵਰੀ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਮੌਕੇ ਪਿੰਡਾਂ ਦੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਦੀ ਅਪੀਲ ਕੀਤੀ ਗਈ ਸੀ | ਜਿਸ ਤਹਿਤ ਪਿੰਡ ਸਿੰਬਲ ਮਜਾਰਾ ਦੇ ਲੋਕਾਂ ਵਲੋਂ ਸਾਰੀ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਸੀ | ਇਸ ਚੁਣੀ ਗਈ ਪੰਚਾਇਤ ਨੂੰ ਹਲਕਾ ਵਿਧਾਇਕਾ ਮੈਡਮ ਸੰਤੋਸ਼ ਕਟਾਰੀਆਂ ਨੇ ਪੰਜਾਬ ਸਰਕਾਰ ਦੀ ਤਰਫ਼ੋਂ ਪਿੰਡ ਦੇ ਵਿਕਾਸ ਕਾਰਜਾਂ ਵਾਸਤੇ ਪੰਜ ਲੱਖ ਰੁਪਏ ਦਾ ਚੈੱਕ ਸਰਪੰਚ ਬੀਬੀ ਸੁਖਵਿੰਦਰ ਕੌਰ ਤੇ ਪੰਚਾਇਤ ਨੂੰ ਸੌਂਪਿਆ ਗਿਆ | ਇਸ ਮੌਕੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪੰਚਾਇਤ ਨੂੰ ਕਿਹਾ ਕਿ ਪਿੰਡ ਦੇ ਵਿਕਾਸ ਕੰਮਾਂ 'ਤੇ ਇੰਨੇ ਕੁ ਪੈਸੇ ਖ਼ਰਚੋਂ ਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਗਰਾਂਟਾਂ ਦਿੱਤੀਆਂ ਜਾਣਗੀਆਂ | ਪੰਚਾਇਤ ਵਲੋਂ ਵਿਧਾਇਕਾ ਕਟਾਰੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਅਸ਼ੋਕ ਕਟਾਰੀਆ, ਨੰਬਰਦਾਰ ਬਲਿਹਾਰ ਸਿੰਘ, ਸਾਬਕਾ ਸਰਪੰਚ ਜੀਤ ਸਿੰਘ, ਮਦਨ ਸਿੰਘ ਮੁਸਾਫ਼ਰ, ਜ਼ੋਰਾਵਰ ਸਿੰਘ ਬਿੱਟੂ, ਹਰਜਿੰਦਰ ਸਿੰਘ, ਡਾ. ਚਰਨਜੀਤ ਸਿੰਘ, ਸਰਬਜੋਤ ਕੌਰ ਪੰਚ, ਜਸਵਿੰਦਰ ਕੌਰ, ਅਵਤਾਰ ਸਿੰਘ ਪੰਚ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਾਠਗੜ੍ਹ ਮੋੜ ਤੋਂ ਸਿੰਘਪੁਰ ਨੂੰ ਜਾਂਦੀ ਸੜਕ ਕਈ ਜਗ੍ਹਾ ਤੋਂ ਟੁੱਟਣ ਕਾਰਨ ਬਣ ਰਹੀ ਹੈ ਵੱਡੇ ਹਾਦਸਿਆਂ ਦਾ ਕਾਰਨ ਅਗਲੀ ਖ਼ਬਰ ਅਧਿਆਪਕ ਜਥੇਬੰਦੀਆਂ 2 ਨੂੰ ਕਰਨਗੀਆਂ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।