ਨਵਾਂਸਹਿਰ/ਪੋਜੇਵਾਲ ਸਰਾਂ, 28 ਫਰਵਰੀ (ਜਸਬੀਰ ਸਿੰਘ ਨੂਰਪੁਰ,ਨਵਾਂਗਰਾਈਾ) - ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਵਿੱਚ ਨੌਵੀਂ ਅਤੇ 11ਵੀਂ ਦੇ ਦਾਖਲੇ ਲਈ ਹੋ ਰਹੀ ਦਾਖਲਾ ਪ੍ਰੀਖਿਆ 2026 ਦੀਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਪ੍ਰੀਖਿਆ 01 ਮਾਰਚ ਦਿਨ ਐਤਵਾਰ ਨੂੰ ਹੋਵੇਗੀ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਅਨੀਤਾ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਲਖਵੀਰ ਸਿੰਘ ਨੇ ਦੱਸਿਆ ਕਿ ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਦੇ ਦਾਖਲੇ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਕੁੱਲ 3225 ਵਿਦਿਆਰਥੀ ਦਾਖਲਾ ਪ੍ਰੀਖਿਆ ਦੇ ਰਹੇ ਹਨ | ਜਿਸ ਲਈ ਜ਼ਿਲ੍ਹੇ ਵਿੱਚ ਤਹਿਸੀਲ ਪੱਧਰ 'ਤੇ ਪ੍ਰੀਖਿਆ ਕੇਂਦਰ ਬਣਾਏ ਗਏ ਹਨ | ਤਹਿਸੀਲ ਬਲਾਚੌਰ ਲਈ ਪ੍ਰੀਖਿਆ ਕੇਂਦਰ ਸ.ਸ.ਸ.ਸ(ਕ) ਬਲਾਚੌਰ, ਲੈਫ.ਜਨ.ਬਿਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ, ਬੀ.ਏ.ਵੀ ਸ.ਸ.ਸ ਬਲਾਚੌਰ, ਤਹਿਸੀਲ ਬੰਗਾ ਲਈ ਬਾਬਾ ਗੋਲਾ ਸ.ਸ.ਸ.ਸ(ਕ) ਬੰਗਾ, ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੰਗਾ, ਸਕੂਲ ਆਫ ਐਮੀਨੈਂਸ ਬੰਗਾ ਤੇ ਤਹਿਸੀਲ ਨਵਾਂਸ਼ਹਿਰ ਲਈ ਜੇ.ਐਸ.ਐਫ. ਐਚ ਖਲਾਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ, ਸ.ਸ.ਸ.ਸ (ਸਕੂਲ ਆਫ ਐਮੀਨੈਂਸ਼ ਸ਼ਹੀਦ ਭਗਤ ਸਿੰਘ ਨਗਰ) ਵਿਖੇ ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ | ਇਨ੍ਹਾਂ ਪ੍ਰੀਖਿਆਵਾਂ ਦੇ ਸੂਚਾਰੂ ਸੰਚਾਲਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਟਾਫ਼ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਇਸ ਮੌਕੇ ਪਿ੍ੰਸੀਪਲ ਰਜਨੀਸ਼ ਕੁਮਾਰ ਪ੍ਰੀਖਿਆ ਨੋਡਲ ਅਫਸਰ, ਸੁਮਰਡੈਂਟ ਜਸਵਿੰਦਰ ਸਿੰਘ, ਲੈਕ. ਭੁਪਿੰਦਰ ਸਿੰਘ, ਨਿਰਮਲ ਸਿੰਘ ਹੱਕਲਾ, ਪ੍ਰਮੋਦ ਸਰਮਾ, ਸੁਖਵਿੰਦਰ ਕੁਮਾਰ, ਵੀ ਹਾਜ਼ਰ ਸਨ |