19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਲੋਕਾਂ ਦੇ ਸਹਿਯੋਗ ਨਾਲ ਹੋਵੇਗਾ ਗੈਂਗਸਟਰਾਂ ਅਤੇ ਨਸ਼ਿਆਂ ਦਾ ਮੁਕੰਮਲ ਸਫ਼ਾਇਆ-ਡੀ.ਐਸ.ਪੀ ਹੇਮੰਤ ਮਲਹੋਤਰਾ

ਅਜੀਤ ਡੈਸਕ 01-03-2026
ਬਲਾਚੌਰ, 28 ਫਰਵਰੀ (ਨਰੇਸ਼ ਧੌਲ)-ਪੰਜਾਬ ਸਰਕਾਰ ਵਲੋਂ ਨਸ਼ੇ ਅਤੇ ਗੈਂਗਸਟਰ ਕਲਚਰ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ. ਤੁਸ਼ਾਰ ਗੁਪਤਾ ਦੀ ਅਗਵਾਈ ਹੇਠ ਸੰਪਰਕ 2026 ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ | ਇਸੇ ਤਹਿਤ ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਬਲਾਚੌਰ ਹੇਮੰਤ ਮਲਹੋਤਰਾ ਦੀ ਦੇਖ-ਰੇਖ ਹੇਠ ਬਲਾਚੌਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿੱਚ ਇਲਾਕੇ ਦੇ ਸਰਪੰਚਾਂ, ਨਗਰ ਕੌਂਸਲ ਦੇ ਨੁਮਾਇੰਦਿਆਂ ਅਤੇ ਮੁਹਤਬਾਰ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਜਨਤਾ ਦਾ ਸਹਿਯੋਗ ਲਾਜ਼ਮੀ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਂਅ ਅਤੇ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ | ਇਸ ਦੇ ਨਾਲ ਹੀ ਗੈਂਗਸਟਰਾਂ ਵਿਰੁੱਧ ਕਾਰਵਾਈ ਲਈ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ ਵੀ ਸਾਂਝਾ ਕੀਤਾ ਗਿਆ | ?ਪੁਲਿਸ ਵੱਲੋਂ ਇੱਕ ਮਨੁੱਖੀ ਪਹੁੰਚ ਅਪਣਾਉਂਦਿਆਂ ਅਪੀਲ ਕੀਤੀ ਗਈ ਕਿ ਜਿਹੜੇ ਨੌਜਵਾਨ ਭਟਕ ਕੇ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਹਨ, ਜੇਕਰ ਉਹ ਮੁੱਖ ਧਾਰਾ ਵਿੱਚ ਪਰਤਣਾ ਚਾਹੁੰਦੇ ਹਨ ਤਾਂ ਪ੍ਰਸ਼ਾਸਨ ਉਨ੍ਹਾਂ ਦੀ ਪੂਰੀ ਮਦਦ ਕਰੇਗਾ | ਅਜਿਹੇ ਨੌਜਵਾਨਾਂ ਨੂੰ ਸਰਕਾਰੀ ਸਹਿਯੋਗ ਨਾਲ ਨਸ਼ਾ ਛਡਾਊ ਕੇਂਦਰਾਂ ਵਿੱਚ ਦਾਖਲ ਕਰਵਾ ਕੇ ਉਨ੍ਹਾਂ ਦੇ ਮੁੜ ਵਸੇਬੇ ਲਈ ਉਪਰਾਲੇ ਕੀਤੇ ਜਾਣਗੇ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸੁਨੀਲ ਕੌਸ਼ਲ, ਐਮ.ਸੀ. ਅਜੈ ਚੌਧਰੀ, ਅਜੈ ਰਾਣਾ, ਪਰਮਿੰਦਰ ਕੁਮਾਰ ਪੰਮਾ, ਪਰਮਿੰਦਰ ਮੇਨਕਾ, ਨਿਰਮਲਾ ਰਾਣੀ, ਹਨੀ ਡੱਬ, ਰਾਮ ਪਾਲ ਮਹੈਸ਼ੀ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਪ੍ਰੇਮ ਚੰਦ, ਰਾਮ ਪਾਲ, ਪਰਮਜੀਤ ਸਿੰਘ, ਬਲਵੀਰ ਸਿੰਘ, ਸੁਖਵਿੰਦਰ ਸਿੰਘ, ਪਿਆਰਾ ਲਾਲ, ਤਰਸੇਮ ਸਿੰਘ ਰਾਣਾ, ਗੁਰਨਾਮ ਸਿੰਘ ਅਤੇ ਜੋਗਾ ਸਿੰਘ ਆਦਿ ਵੱਲੋਂ ਇੱਕਸੁਰ ਵਿੱਚ ਪੁਲਿਸ ਪ੍ਰਸ਼ਾਸਨ ਨੂੰ ਇਸ ਮੁਹਿੰਮ ਵਿੱਚ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ ਗਿਆ |
ਪਿਛਲੀ ਖ਼ਬਰ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਪਿੰਡ ਜਗਤਪੁਰ ਦੇ ਸਰਪੰਚ ਡਾ. ਜਸਵੀਰ ਸਿੰਘ ਸਾਥੀਆਂ ਸਮੇਤ 'ਆਪ' ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।