ਬੰਗਾ, 28 ਫਰਵਰੀ (ਸੁਰਿੰਦਰ ਸਿੰਘ ਕਰਮ ਲਧਾਣਾ)-ਸਾਬਕਾ ਵਿਧਾਇਕ ਸਵ: ਚੌਧਰੀ ਤਰਲੋਚਨ ਸਿੰਘ ਦੇ ਗ੍ਰਹਿ ਬੰਗਾ ਤੋਂ ਬਰਨਾਲਾ ਵਿਖੇ ਕਾਂਗਰਸ ਦੀ ਮਹਾਂ ਰੈਲੀ ਲਈ ਚੌਧਰੀ ਮੀਨਾ ਸੂੰਢ ਦੀ ਅਗਵਾਈ ਹੇਠ ਵੱਡਾ ਜਥਾ ਰਵਾਨਾ ਹੋਇਆ | ਇਸ ਮੌਕੇ ਸ਼੍ਰੀਮਤੀ ਮੀਨਾ ਸੂੰਢ ਨੇ ਦੱਸਿਆ ਕਿ ਇਸ ਮਹਾਂ ਰੈਲੀ ਨੂੰ ਲੋਕ ਸਭਾ 'ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਸੰਬੋਧਨ ਕਰਨਗੇ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਇਹ ਪੰਜਾਬ ਫੇਰੀ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਮਸਲਿਆਂ ਨੂੰ ਉਭਾਰਨ ਲਈ ਬਹੁਤ ਅਹਿਮ ਸਾਬਤ ਹੋਵੇਗੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸੀਨੀਅਰ ਕਾਂਗਰਸੀ ਆਗੂ ਹੁਸਨ ਲਾਲ ਘੁੰਮਣ, ਰਜਿੰਦਰ ਸ਼ਰਮਾ ਸੀਨੀਅਰ ਵਾਈਸ ਪ੍ਰਧਾਨ, ਜ਼ਿਲ੍ਹਾ ਕਾਂਗਰਸ, ਕੁਲਵਰਨ ਸਿੰਘ ਥਾਂਦੀਆਂ ਬੰਗਾ ਬਲਾਕ ਪ੍ਰਧਾਨ, ਹਰਬੰਤ ਸਿੰਘ ਸਾਬਕਾ ਚੇਅਰਮੈਨ, ਰਾਮ ਦਾਸ ਸਿੰਘ ਬਲਾਕ ਪ੍ਰਧਾਨ, ਰੇਸ਼ਮ ਸਿੰਘ ਘੁੰਮਣ, ਜਸਵਿੰਦਰ ਸਿੰਘ, ਮੱਖਣ ਰਾਮ, ਗਿਆਨ ਚੰਦ ਸੀਨੀਅਰ ਉਪ ਪ੍ਰਧਾਨ ਬੰਗਾ, ਬਬਲੂ, ਲੈਂਹਬਰ ਲੰਗੇਰੀ, ਰੂਪ ਲਾਲ ਚੇਤਾ, ਬਚਿੱਤਰ ਸਿੰਘ, ਧਰਮਪਾਲ ਸੂੰਢ ਸਮੇਤ ਭਾਰੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਵਰਕਰ ਅੱਜ ਦੀ ਬਰਨਾਲਾ ਰੈਲੀ ਲਈ ਰਵਾਨਾ ਹੋਏ |