19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸਰਕਾਰੀ ਤਸ਼ੱਦਦ ਦੀ ਅਧਿਆਪਕ ਯੂਨੀਅਨ ਵਲੋਂ ਕੀਤੀ ਗਈ ਨਿਖੇਧੀ

ਅਜੀਤ ਡੈਸਕ 01-03-2026
ਮੁਕੰਦਪੁਰ, 28 ਫਰਵਰੀ (ਅਮਰੀਕ ਸਿੰਘ ਢੀਂਡਸਾ)-ਈ.ਟੀ.ਟੀ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਧਰਿੰਦਰ ਬੱਧਣ ਅਤੇ ਸਟੇਟ ਕਮੇਟੀ ਮੈਂਬਰ ਸਿਰੀ ਰਾਮ ਚੌਧਰੀ ਨੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਕੇ ਪਿਛਲੇ ਦਿਨੀਂ ਮੋਹਾਲੀ ਵਿਖੇ ਰਮਸਾ ਅਧੀਨ ਕੰਮ ਕਰ ਰਹੇ ਦਫ਼ਤਰੀ ਕਰਮਚਾਰੀਆਂ 'ਤੇ ਪੁਲਿਸ ਵਲੋਂ ਕੀਤੇ ਗਏ ਬਲ ਪ੍ਰਯੋਗ ਦੀ ਨਿਖੇਧੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਹ ਕਰਮਚਾਰੀ ਪਿਛਲੇ 15 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਘੱਟ ਤਨਖ਼ਾਹਾਂ 'ਤੇ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਹੁਣ ਜਦੋਂ ਪੰਜਾਬ ਸਰਕਾਰ ਉਹਨਾਂ ਨੂੰ ਪੱਕਾ ਕਰ ਰਹੀ ਹੈ ਤਾਂ ਉਨ੍ਹਾਂ ਨੂੰ ਬਹੁਤ ਹੀ ਘੱਟ ਸਕੇਲ ਦੇ ਕੇ ਨਿਗੂਣੀਆਂ ਤਨਖ਼ਾਹਾਂ 'ਤੇ ਪੱਕਾ ਕੀਤਾ ਜਾ ਰਿਹਾ ਹੈ | ਜਿਸ ਨਾਲ ਉਹਨਾਂ ਦਾ ਘਰ ਦਾ ਗੁਜ਼ਾਰਾ ਵੀ ਨਹੀਂ ਚੱਲ ਸਕਦਾ |
ਪਿਛਲੀ ਖ਼ਬਰ ਸਤਿਲੋਕ ਧਾਮ ਰੱਤੇਵਾਲ ਵਿਖੇ ਪੁੰਨਿਆਂ ਸਮਾਗਮ 3 ਨੂੰ ਅਗਲੀ ਖ਼ਬਰ ਧਾਰਮਿਕ ਗੀਤ 'ਆਮ ਬੰਦਾ ਕੋਈ' ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।