ਨਵਾਂਸ਼ਹਿਰ, 28 ਫਰਵਰੀ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਭਗਤ ਧੰਨਾ ਚੈਰੀਟੇਬਲ ਹਸਪਤਾਲ ਨੂਰਪੁਰ ਵਿਖੇ ਮੁਫਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਪ੍ਰਧਾਨ ਪ੍ਰੀਤਮ ਸਿੰਘ ਕਲੇਰ ਨੇ ਕੀਤਾ | ਕੈਂਪ ਦੌਰਾਨ 180 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ | ਪ੍ਰਧਾਨ ਪ੍ਰੀਤਮ ਸਿੰਘ ਵੱਲੋਂ ਹਸਪਤਾਲ ਦੀਆਂ ਦਵਾਈਆਂ ਵਾਸਤੇ 20 ਹਜ਼ਾਰ ਦੀ ਸੇਵਾ ਕੀਤੀ ਗਈ | ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਸਹਿਯੋਗ ਦੇਣ ਲਈ ਸਨਮਾਨ ਕੀਤਾ ਗਿਆ | ਉਹਨਾਂ ਆਖਿਆ ਕਿ ਹਸਪਤਾਲ ਵਿਖੇ ਹਰ ਮਹੀਨੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਜਾਂਦਾ ਹੈ, ਜਿਸ ਨਾਲ ਇਲਾਕੇ ਦੇ ਲੋੜਵੰਦ ਮਰੀਜ਼ਾਂ ਨੂੰ ਸਹੂਲਤ ਪ੍ਰਦਾਨ ਹੁੰਦੀ ਹੈ | ਉਨ੍ਹਾਂ ਆਖਿਆ ਕਿ ਹਰ ਸ਼ਨੀਵਾਰ ਹਸਪਤਾਲ ਵਿੱਚ ਹੱਡੀਆਂ ਦੀ ਮੁਫ਼ਤ ਜਾਂਚ ਕੀਤੀ ਜਾਂਦੀ ਹੈ ਅਤੇ ਇਲਾਜ ਕੀਤਾ ਜਾਂਦਾ ਹੈ | ਡਾਕਟਰ ਐਨ. ਕੇ ਸੁੰਡਾ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ | ਇਸ ਮੌਕੇ 'ਤੇ ਗੁਰਮੁਖ ਸਿੰਘ ਬਹਿਰਾਮ, ਸੁਖਵਿੰਦਰ ਕੌਰ, ਮਨਦੀਪ ਸਿੰਘ, ਗੁਰਨਾਮ ਸਿੰਘ ਆਦਿ ਹਾਜ਼ਰ ਸਨ |