ਡਾ. ਅੰਬੇਡਕਰ ਮੈਮੋਰੀਅਲ ਪਬਲਿਕ ਸਕੂਲ ਸੂੰਢ ਵਿਖੇ ਬੱਚਿਆਂ ਦਾ ਦਾਖਲਾ ਸ਼ੁਰੂ-ਭੱਟੀ ਫਗਵਾੜਾ
ਅਜੀਤ ਡੈਸਕ
01-03-2026
ਕਟਾਰੀਆਂ, 28 ਫਰਵਰੀ (ਪ੍ਰੇਮੀ ਸੰਧਵਾਂ)-ਸਿੱਖਿਆ ਦੇ ਖੇਤਰ 'ਚ ਤਰੱਕੀ ਦੀਆਂ ਮੰਜਿਲਾਂ ਨੂੰ ਛੂਹ ਰਹੇ ਡਾ. ਅੰਬੇਡਕਰ ਮੈਮੋਰੀਅਲ ਪਬਲਿਕ ਹਾਈ ਸਕੂਲ ਸੂੰਢ (ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਐਫੀਲੀਏਟਿਡ) ਵਿਖੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦਾਖਲਾ ਸ਼ੁਰੂ ਹੋ ਚੁੱਕਾ ਹੈ | ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਤੇ ਮੈਨੇਜਿੰਗ ਕਮੇਟੀ ਸੂੰਢ ਦੇ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਤੇ ਪਿ੍ੰ. ਮਨਜੀਤ ਸਿੰਘ ਲੌਂਗੀਆ ਨੇ ਕਿਹਾ ਕਿ ਸਕੂਲ ਵਿੱਚ ਉੱਚ ਦਰਜੇ ਦੇ ਪੜ੍ਹੇ ਲਿਖੇ ਸਟਾਫ਼ ਦੀ ਬਦੌਲਤ ਸਕੂਲ ਦਾ ਹਰ ਸਾਲ ਦਾ ਨਤੀਜਾ ਵਧੀਆ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚਿਆਂ ਦੇ ਉਜਵਲ ਭਵਿੱਖ ਲਈ ਉਨ੍ਹਾਂ ਨੂੰ ਜਲਦ ਤੋਂ ਜਲਦ ਦਾਖਲ ਕਰਵਾਉਣ | ਉਨ੍ਹਾਂ ਕਿਹਾ ਕਿ ਬੱ ਚਿਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਜਿਵੇਂ ਬੱਸਾਂ ਰਾਹੀਂ ਬੱਚਿਆਂ ਨੂੰ ਘਰੋਂ ਲਿਆਉਣਾ ਤੇ ਉਨ੍ਹਾਂ ਨੂੰ ਘਰ ਤੱਕ ਛੱਡਣਾ ਦਾ ਪ੍ਰਬੰਧ ਹੈ | ਐਡਵੋਕੇਟ ਕੁਲਦੀਪ ਭੱਟੀ ਫਗਵਾੜਾ ਨੇ ਕਿਹਾ ਕਿ ਬੱਚਿਆਂ ਨੂੰ ਸਕੂਲ ਸਟਾਫ਼ ਵਲੋਂ ਖੇਡਾਂ-ਖੇਡਾਂ ਵਿੱਚ ਸਿੱਖਿਆ ਦਿੱਤੀ ਜਾਂਦੀ ਹੈ |