ਕਟਾਰੀਆਂ, 28 ਫਰਵਰੀ (ਪ੍ਰੇਮੀ ਸੰਧਵਾਂ)-ਕਾਂਗਰਸ ਪਾਰਟੀ ਵਲੋਂ ਬਰਨਾਲਾ ਦੀ ਦਾਣਾ ਮੰਡੀ 'ਚ ਸੂਬੇ ਦੀ ਮਾਨ ਸਰਕਾਰ ਦੇ ਝੂਠੇ ਲਾਰਿਆਂ ਦੀ ਪੋਲ ਖੋਲ੍ਹਣ ਲਈ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕ ਅਰਜੁਨ ਖੜਗੇ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਅਗਵਾਈ 'ਚ ਮਨਰੇਗਾ ਬਚਾਓ, ਕਿਸਾਨ ਬਚਾਓ ਕੀਤੀ ਜਾ ਰਹੀ ਰੈਲੀ ਵਿੱਚ ਟਕਸਾਲੀ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਹਰਬੰਤ ਸਿੰਘ ਮਕਸੂਦਪੁਰ, ਬਲਾਕ ਕਾਂਗਰਸ ਪ੍ਰਧਾਨ ਤੇ ਸਾਬਕਾ ਸਰਪੰਚ ਕੁਲਵਰਨ ਸਿੰਘ ਗਿੱਲ, ਕਾਂਗਰਸ ਸੇਵਾਦਲ ਦੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਕਲਸੀ ਤਲਵੰਡੀ ਜੱਟਾਂ, ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸ਼ਰਮਾ ਅਤੇ ਸਾਬਕਾ ਵਿਧਾਇਕ ਸਵ: ਚੌ. ਤਰਲੋਚਨ ਸਿੰਘ ਸੂੰਢ ਦੀ ਧਰਮ ਪਤਨੀ ਤੇ ਸੀਨੀਅਰ ਕਾਂਗਰਸੀ ਮਹਿਲਾ ਆਗੂ ਚੌ. ਮੀਨਾ ਸੂੰਢ ਦੀ ਅਗਵਾਈ ਵਿੱਚ ਰਵਾਨਾ ਹੋਣ ਤੋਂ ਪਹਿਲਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਮਾਨ ਸਰਕਾਰ ਨੇ ਲੋਕਾਂ ਨਾਲ ਵੋਟਾਂ ਬਟੋਰਨ ਤੇ ਕਾਂਗਰਸ ਪਾਰਟੀ ਨੂੰ ਬਦਨਾਮ ਕਰਨ ਲਈ ਝੂਠ ਬੋਲਣ ਦੀ ਕੋਈ ਕਸਰ ਬਾਕੀ ਨਹੀਂ ਛੱਡੀ | ਪਰ ਹੁਣ ਸੂਬੇ ਦੇ ਲੋਕਾਂ ਨੂੰ ਪਤਾ ਲੱਗ ਚੁੱਕਾ ਹੈ ਕਿ ਮਾਨ ਸਰਕਾਰ ਸਿਰਫ ਝੂਠ ਦੀ ਨੀਂਹ 'ਤੇ ਖੜ੍ਹੀ ਹੈ | ਇਸ ਮੌਕੇ ਸ਼ਿੰਗਾਰਾ ਸਿੰਘ ਬੋਇਲ, ਹਰਵਿੰਦਰ ਸਿੰਘ ਬੋਇਲ, ਰੂਪ ਲਾਲ, ਧਰਮਪਾਲ, ਮਾਸਟਰ ਸੁਖਦੇਵ ਰਾਜ, ਪੰਡਤ ਸੁਖਦੇਵ ਰਾਮ, ਬਲਵਿੰਦਰ ਸਿੰਘ, ਅਮਨਦੀਪ ਸਿੰਘ, ਬਲਵੀਰ ਸਿੰਘ, ਪਰਮਜੀਤ ਸਿੰਘ, ਕੁਲਵੀਰ ਸਿੰਘ, ਸੁਖਦੇਵ ਸਿੰਘ, ਮੁਖਤਿਆਰ ਸਿੰਘ, ਜੋਗਾ ਸਿੰਘ, ਮਹਿੰਦਰ ਪਾਲ, ਰੌਣਕ ਦਾਸ ਆਦਿ ਹਾਜ਼ਰ ਸਨ |