ਬਲਾਚੌਰ, 28 ਫਰਵਰੀ (ਨਰੇਸ਼ ਧੌਲ)-ਆਮ ਆਦਮੀ ਪਾਰਟੀ ਵੱਲੋਂ ਪਿਛਲੇ ਦਿਨੀਂ ਆਪਣੇ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ 'ਚ ਐਜੂਕੇਸ਼ਨ ਵਿੰਗ 'ਚ ਹਲਕਾ ਬਲਾਚੌਰ ਤੋਂ ਰਿਟਾਇਰਡ ਹੈੱਡ ਮਾਸਟਰ ਚੌਧਰੀ ਹਰਮੇਸ਼ ਲਾਲ ਨੂੰ ਐਜੂਕੇਸ਼ਨ ਵਿੰਗ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਪਾਰਟੀ ਦੇ ਬਲਾਕ ਭੱਦੀ ਤੋਂ ਪ੍ਰਧਾਨ ਲਖਵਿੰਦਰ ਸਾਹਿਬਾਜਪੁਰ ਵੱਲੋਂ ਜਿੱਥੇ ਪਾਰਟੀ ਹਾਈਕਮਾਂਡ ਦਾ ਤਹਿਦਿਲੋਂ ਧੰਨਵਾਦ ਕੀਤਾ ਗਿਆ, ਉੱਥੇ ਚੌਧਰੀ ਹਰਮੇਸ਼ ਲਾਲ ਨੂੰ ਇਸ ਨਿਯੁਕਤੀ 'ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਲਖਵਿੰਦਰ ਸਹਿਬਾਜਪੁਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਅੰਦਰ ਹਰ ਵਰਕਰ ਨੂੰ ਸਮੇਂ-ਸਮੇਂ ਅਨੁਸਾਰ ਬਣਦੇ ਮਾਣ ਸਨਮਾਨ ਨਾਲ ਨਿਵਾਜਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਨੂੰ ਨਵੀਆਂ ਲੀਹਾਂ 'ਤੇ ਤੋਰਿਆ ਜਾ ਰਿਹਾ ਹੈ | ਜਿਸ ਦੇ ਸਦਕਾ ਆਉਣ ਵਾਲੇ ਸਮੇਂ ਦੌਰਾਨ ਪੰਜਾਬ ਅੰਦਰ ਲੋਕਾਂ ਦੇ ਸਹਿਯੋਗ ਨਾਲ ਫਿਰ ਤੋਂ ਆਪ ਸਰਕਾਰ ਨੂੰ ਸੱਤਾ ਵਿੱਚ ਲਿਆਂਦਾ ਜਾਵੇਗਾ |