19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਮਾਨ ਪਰਿਵਾਰ ਵਲੋਂ ਭੀਣ ਸਕੂਲ ਨੂੰ 51000 ਰੁਪਏ ਦੀ ਰਾਸ਼ੀ ਭੇਟ

ਅਜੀਤ ਡੈਸਕ 01-03-2026
ਮੱਲਪੁਰ ਅੜਕਾਂ, 28 ਫਰਵਰੀ (ਮਨਜੀਤ ਸਿੰਘ ਜੱਬੋਵਾਲ) - ਸਰਕਾਰੀ ਹਾਈ ਸਕੂਲ ਭੀਣ ਵਿਖੇ ਇੱਕ ਸਾਦਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬਲਰਾਜ ਸਿੰਘ ਮਾਨ ਅਤੇ ਅਵਤਾਰ ਸਿੰਘ ਮਾਨ ਕੈਨੇਡਾ ਨਿਵਾਸੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਹਨਾਂ ਨੂੰ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਵਲੋਂ ਸਕੂਲ ਵਿੱਚ ਪੀਣ ਯੋਗ ਪਾਣੀ ਦੀ ਸਮੱਸਿਆ ਤੋਂ ਜਾਣੂੰ ਕਰਵਾਇਆ ਗਿਆ | ਇਸ ਸਬੰਧੀ ਮੰਗ ਨੂੰ ਪੂਰਾ ਕਰਦੇ ਹੋਏ ਉਹਨਾਂ ਨੇ ਸਕੂਲ ਵਿੱਚ ਸਬਮਰਸੀਬਲ ਪੰਪ ਲਗਵਾਉਣ ਲਈ ਸਹਿਯੋਗ ਵਜੋਂ 51000 ਰੁਪਏ ਦੀ ਰਾਸ਼ੀ ਭੇਟ ਕੀਤੀ | ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਵੱਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਇਸ ਸਹਿਯੋਗ ਲਈ ਧੰਨਵਾਦ ਕੀਤਾ | ਮਾਨ ਪਰਿਵਾਰ ਵਲੋਂ ਅੱਗੇ ਤੋਂ ਵੀ ਸਕੂਲ ਦੇ ਵਿਕਾਸ ਲਈ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਕੁਲਵਿੰਦਰ ਸਿੰਘ ਢੇਸੀ, ਸੰਜੀਵ ਕੁਮਾਰ, ਅੰਜਨਾ, ਅਮਨਦੀਪ ਸਿੰਘ, ਰਾਕੇਸ਼ ਰਾਣੀ ਅਤੇ ਗਗਨ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ ਸਹਿਯੋਗ ਸੇਵਾ ਸੁਸਾਇਟੀ ਵਲੋਂ ਖ਼ੂਨਦਾਨ ਅਤੇ ਮੈਡੀਕਲ ਜਾਂਚ ਕੈਂਪ ਦਾ ਪੋਸਟਰ ਜਾਰੀ ਅਗਲੀ ਖ਼ਬਰ ਲਖਵਿੰਦਰ ਸਾਹਿਬਾਜ਼ਪੁਰ ਵਲੋਂ ਚੌਧਰੀ ਹਰਮੇਸ਼ ਲਾਲ ਨੂੰ ਐਜੂਕੇਸ਼ਨ ਵਿੰਗ ਹਲਕਾ ਇੰਚਾਰਜ ਲੱਗਣ 'ਤੇ ਦਿੱਤੀ ਮੁਬਾਰਕਬਾਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।