19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕੇ.ਵੀ ਕੇ ਲੰਗੜੋਆ ਵਿਖੇ ਹਾੜ੍ਹੀ ਦੀਆਂ ਫਸਲਾਂ ਸੰਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਅਜੀਤ ਡੈਸਕ 01-03-2026
ਨਵਾਂਸ਼ਹਿਰ, 28 ਫਰਵਰੀ (ਦੀਦਾਰ ਸਿੰਘ ਸ਼ੇਤਰਾ)-ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਵਿਖੇ ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਸਬੰਧੀ ਡਾਕਟਰ ਪ੍ਰਦੀਪ ਕੁਮਾਰ ਡਿਪਟੀ ਡਾਇਰੈਕਟਰ ਕੇ.ਵੀ ਕੇ ਲੰਗੜੋਆ ਨੇ ਦੱਸਿਆ ਕਿ ਵਿਗਿਆਨੀਆਂ ਵਲੋਂ ਮੌਜੂਦਾ ਸਮੇਂ ਵੱਧ ਰਹੀ ਮੌਸਮੀ ਗਰਮੀ ਤੋਂ ਹਾੜ੍ਹੀ ਦੀ ਮੁੱਖ ਫ਼ਸਲ ਕਣਕ ਨੂੰ ਬਚਾਉਣ ਲਈ ਹਲਕਾ ਪਾਣੀ ਲਗਾਉਣ ਅਤੇ ਚਾਰ ਕਿਲੋ ਪੋਟਾਸ਼ੀਅਮ ਨਾਈਟਰੇਟ ਦੀ ਸਪਰੇਅ 200 ਲੀਟਰ ਪਾਣੀ ਵਰਤ ਕੇ ਕਰਨ ਦੀ ਸਲਾਹ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਵਿੱਚ ਪੀਲੀ ਕੁੰਗੀ ਬਿਮਾਰੀ ਤੋਂ ਖੇਤਾਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ ਦੀ ਲੋੜ ਹੈ | ਡਾਕਟਰ ਜਸਵਿੰਦਰ ਕੁਮਾਰ ਨੇ ਆਉਂਦੇ ਸੀਜਨ ਦੌਰਾਨ ਗਰਮੀ ਰੁੱਤ ਦੀ ਮੂੰਗੀ, ਬਹਾਰ ਰੁੱਤ ਵਿੱਚ ਮੂੰਗਫਲੀ ਅਤੇ ਗੰਨੇ ਦੀ ਕਾਸ਼ਤ ਬਾਰੇ ਅਤੇ ਸਉਣੀ ਰੁਤ ਵਿੱਚ ਮੱਕੀ, ਦਾਲਾਂ ਤੇ ਤੇਲ ਬੀਜ ਫਸਲਾਂ ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ | ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੋਂ ਖੇਤੀਬਾੜੀ ਅਫਸਰ ਡਾਕਟਰ ਕਿਰਨਜੀਤ ਸਿੰਘ ਨੇ ਖੇਤੀਬਾੜੀ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਿਸਾਨ ਪੱਖੀ ਸਕੀਮਾਂ ਬਾਰੇ ਵਿਸਥਾਰ 'ਚ ਦੱਸਿਆ | ਡਾਕਟਰ ਕੁਲਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਇਨਪੁਟਸ ਖਰੀਦਣ ਸਮੇਂ ਦੁਕਾਨਦਾਰ ਤੋਂ ਪੱਕਾ ਬਿਲ ਲਿਆ ਜਾਵੇ ਅਤੇ ਖੇਤੀ ਵਿਭਾਗ ਵਿੱਚ ਉਪਲਬਧ ਜਿਪਸਮ ਖਾਦ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ | ਖੇਤੀ ਵਿਗਿਆਨੀਆਂ ਨੇ ਕੈਂਪ ਵਿੱਚ ਸ਼ਾਮਲ ਕਿਸਾਨਾਂ ਦੇ ਸਵਾਲਾਂ ਦੇ ਉੱਤਰ ਅਤੇ ਹੱਲ ਵੀ ਦੱਸੇ ਅਤੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਵੀ ਕੀਤਾ | ਇਸ ਮੌਕੇ ਕਾਰਜਕਾਰੀ ਪੀ.ਐੱਨ.ਡੀ.ਟੀ. ਕੋਆਡੀਨੇਟਰ ਹਰਨੇਕ ਸਿੰਘ ਵੀ ਮੌਜੂਦ ਸਨ |
ਪਿਛਲੀ ਖ਼ਬਰ ਔਰਤਾਂ ਦੀ ਸਿਹਤ ਅਤੇ ਰੁਜ਼ਗਾਰ ਮੁਹਿੰਮ ਤਹਿਤ ਕੀਤਾ ਜਾਗਰੂਕ ਅਗਲੀ ਖ਼ਬਰ ਸਹਿਯੋਗ ਸੇਵਾ ਸੁਸਾਇਟੀ ਵਲੋਂ ਖ਼ੂਨਦਾਨ ਅਤੇ ਮੈਡੀਕਲ ਜਾਂਚ ਕੈਂਪ ਦਾ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।