19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਔਰਤਾਂ ਦੀ ਸਿਹਤ ਅਤੇ ਰੁਜ਼ਗਾਰ ਮੁਹਿੰਮ ਤਹਿਤ ਕੀਤਾ ਜਾਗਰੂਕ

ਅਜੀਤ ਡੈਸਕ 01-03-2026
ਨਵਾਂਸ਼ਹਿਰ, 28 ਫਰਵਰੀ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਔਰਤਾਂ ਲਈ ਜ਼ਿਲ੍ਹਾ ਪੱਧਰੀ ਸਿਹਤ ਅਤੇ ਰੁਜ਼ਗਾਰ ਪ੍ਰੋਗਰਾਮ ਤਹਿਤ ਆਈ.ਟੀ.ਆਈ ਨਵਾਂਸ਼ਹਿਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਔਰਤਾਂ ਦੀ ਸਿਹਤ ਅਤੇ ਰੁਜ਼ਗਾਰ ਮੁਹਿੰਮ ਤਹਿਤ ਇਸ ਜ਼ਿਲ੍ਹਾ ਪੱਧਰੀ ਕੈਂਪ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਥਾਰਿਟੀ ਦੇ ਪੈਰਾ ਲੀਗਲ ਵਲੰਟੀਅਰ ਵਾਸਦੇਵ ਪਰਦੇਸੀ ਅਤੇ ਦੇਸ ਰਾਜ ਬਾਲੀ ਵਲੋਂ ਔਰਤਾਂ ਦੇ ਅਧਿਕਾਰਾਂ ਪ੍ਰਤੀ ਹੈਲਪ ਡੈਸਕ ਲਗਾਇਆ ਗਿਆ | ਇਸ ਮੌਕੇ ਦੇਸ ਰਾਜ ਬਾਲੀ ਵਲੋਂ ਔਰਤਾਂ ਦੇ ਅਧਿਕਾਰਾਂ ਪ੍ਰਤੀ, ਕੌਮੀ ਮਹਿਲਾ ਕਮਿਸ਼ਨ ਕਿਵੇਂ ਕੰਮ ਕਰਦਾ, ਮਹਿਲਾ ਸੁਰੱਖਿਆ ਕਾਨੂੰਨ ਬਾਰੇ ਵਿਸਥਾਰ 'ਚ ਜਾਣਕਾਰੀ ਦਿੱਤੀ ਗਈ | ਪੋਕਸੋ ਐਕਟ, ਦਾਜ ਰੋਕੂ ਕਾਨੂੰਨ, ਮੈਟਰਨਟੀ ਲਾਭ, ਤਲਾਕ ਐਕਟ, ਪੋਸ਼ ਐਕਟ, ਬਰਾਬਰ ਮਿਹਨਤਾਨਾ ਐਕਟ ਬਾਰੇ ਬੋਲਦਿਆਂ ਬਾਲੀ ਨੇ ਕਿਹਾ ਕਿ ਔਰਤਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਾਹੀਂ ਵਕੀਲ ਦੀਆਂ ਸੇਵਾਵਾਂ ਵੀ ਮੁਫ਼ਤ ਲੈ ਸਕਦੀਆਂ ਹਨ | ਆਖ਼ਰ ਵਿੱਚ ਉਹਨਾਂ 14 ਮਾਰਚ ਨੂੰ ਲਗਾਈ ਜਾ ਰਹੀ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ | ਇਸ ਮੌਕੇ ਉਹਨਾਂ ਆਈਆਂ ਔਰਤਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਜਾਗਰੂਕਤਾ ਲਿਖਣ ਸਮੱਗਰੀ ਵੀ ਵੰਡੀ |
ਪਿਛਲੀ ਖ਼ਬਰ ਡਾ. ਨਛੱਤਰ ਪਾਲ ਨੇ ਬੀ.ਡੀ.ਸੀ ਵਿਖੇ ਕੀਤਾ ਖ਼ੂਨਦਾਨ ਅਗਲੀ ਖ਼ਬਰ ਕੇ.ਵੀ ਕੇ ਲੰਗੜੋਆ ਵਿਖੇ ਹਾੜ੍ਹੀ ਦੀਆਂ ਫਸਲਾਂ ਸੰਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।