19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ ਨੂੰ ਸਮਰਪਿਤ ਦਸਮੇਸ਼ ਲੰਗਰ ਹਾਲ ਪੱਲੀ-ਝਿੱਕੀ ਵਿਖੇ 6 ਰੋਜ਼ਾ ਲੰਗਰ ਸ਼ੁਰੂ

ਅਜੀਤ ਡੈਸਕ 01-03-2026
ਬੰਗਾ, 28 ਫਰਵਰੀ (ਕੁਲਦੀਪ ਸਿੰਘ ਪਾਬਲਾ)-ਗੜ੍ਹਸ਼ੰਕਰ ਰੋਡ 'ਤੇ ਸਥਿਤ ਦਸ਼ਮੇਸ਼ ਲੰਗਰ ਹਾਲ ਪਿੰਡ ਪੱਲੀ-ਝਿੱਕੀ ਵਿਖੇ ਹੋਲੇ ਮਹੱਲੇ ਨੂੰ ਸਮਰਪਿਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ 'ਤੇ ਆਉਣ ਜਾਣ ਵਾਲੀਆਂ ਸੰਗਤਾਂ ਲਈ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ, ਸਮੂਹ ਗ੍ਰਾਮ ਪੰਚਾਇਤ, ਨਗਰ ਨਿਵਾਸੀ ਅਤੇ ਪਿੰਡ ਪੱਲੀ-ਉੱਚੀ, ਸੂਰਾਪੁਰ, ਸੁੱਜੋਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 6 ਰੋਜਾ ਲੰਗਰਾਂ ਦੀ ਅਰੰਭਤਾ ਕੀਤੀ ਗਈ | ਇਸ ਦੌਰਾਨ ਸਤਨਾਮ ਸਿੰਘ ਪੁੱਤਰ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਰਖਾਏ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਗੁ: ਸਿੰਘ ਸਭਾ ਦੇ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਵਲੋਂ ਪਾਏ ਗਏ | ਉਪਰੰਤ ਲੰਗਰਾਂ ਦੀ ਸੇਵਾ ਸ਼ੁਰੂ ਕੀਤੀ ਗਈ | ਕਮੇਟੀ ਮੈਂਬਰਾਂ ਨੇ ਦੱਸਿਆ ਕਿ ਇਨ੍ਹਾਂ ਲੰਗਰਾਂ ਵਿੱਚ ਗੁਰਧਾਮਾਂ ਦੇ ਦਰਸ਼ਨਾਂ ਲਈ ਦੂਰੋਂ ਨੇੜਿਓਾ ਆਉਂਦੀਆਂ ਸੰਗਤਾਂ ਦੀ 24 ਘੰਟੇ ਲਗਾਤਾਰ ਅਤੁੱਟ ਸੇਵਾ ਕੀਤੀ ਜਾਵੇਗੀ | ਇਸ ਮੌਕੇ ਪ੍ਰਧਾਨ ਸੁਰਿੰਦਰ ਸਿੰਘ, ਵਾਈਸ ਪ੍ਰਧਾਨ ਕੁਲਦੀਪ ਸਿੰਘ ਪਾਬਲਾ, ਸੈਕਟਰੀ ਸਤਨਾਮ ਸਿੰਘ ਪਾਬਲਾ, ਬਲਦੇਵ ਸਿੰਘ ਪਾਬਲਾ ਚੇਅਰਮੈਨ, ਮਹਿੰਦਰ ਸਿੰਘ ਬਿਜਲੀ ਵਾਲਾ, ਬਲਜਿੰਦਰ ਸਿੰਘ, ਕਿਰਪਾਲ ਸਿੰਘ ਪਾਬਲਾ ਮੰਡੀਲਾ, ਰਣਜੀਤ ਸਿੰਘ ਪਾਬਲਾ, ਗੁਰਬਚਨ ਸਿੰਘ ਮੰਡੀਲਾ, ਸਤਨਾਮ ਸਿੰਘ ਪਾਬਲਾ, ਜਥੇਦਾਰ ਸੁਖਵਿੰਦਰ ਸਿੰਘ ਪਾਬਲਾ, ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੱਲੀ ਝਿੱਕੀ ਵਿਖੇ ਸਵ: ਅਜੀਤ ਸਿੰਘ ਖੇਡ ਸਟੇਡੀਅਮ 'ਚ ਫੁੱਟਬਾਲ ਟੂਰਨਾਮੈਂਟ ਦੇ ਚੌਥੇ ਦਿਨ ਹੋਏ ਰੌਮਾਂਚਕ ਮੈਚਾਂ ਦੇ ਮੁਕ... ਅਗਲੀ ਖ਼ਬਰ ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਦੇ ਅਧਿਆਪਕਾਂ ਮੈਡਮ ਲੋਹਟੀਆ ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।