19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਅੰਤਰ ਕਾਲਜ ਮੁਕਾਬਲਿਆਂ 'ਚ ਡੀ.ਏ.ਵੀ. ਕਾਲਜ ਵਲੋਂ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 01-03-2026
ਹੁਸ਼ਿਆਰਪੁਰ, 28 ਫਰਵਰੀ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ 'ਚ ਚੱਲ ਰਹੇ ਕਲਾ ਉਤਸਵ-2026 'ਚ ਵੱਖ-ਵੱਖ ਵੰਨਗੀਆਂ ਦੇ ਹੋਏ ਅੰਤਰ ਕਾਲਜ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕਾਲਜ ਪਿ੍ੰਸੀਪਲ ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਇਸ ਦੌਰਾਨ ਹੋਏ ਪੋਸਟਰ ਮੇਕਿੰਗ ਮੁਕਾਬਲਿਆਂ 'ਚ ਕਾਲਜ ਵਿਦਿਆਰਥਣ ਨਵਲੀਨ ਕੌਰ ਅਤੇ ਦਿਵਜੋਤ ਕੌਰ ਨੇ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ, ਸਲੋਗਨ ਲੇਖਣੀ 'ਚ ਨੰਦਿਨੀ ਨੇ ਤੀਜਾ ਅਤੇ ਕਵਿਤਾ ਲੇਖਣੀ 'ਚ ਕਾਲਜ ਵਿਦਿਆਰਥਣ ਪੂਜਾ ਨੇ ਹੌਂਸਲਾ ਵਧਾਊ ਇਨਾਮ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ ਅਤੇ ਸਕੱਤਰ ਆਰ.ਐਮ. ਭੱਲਾ ਨੇ ਡੀਨ ਸੱਭਿਆਚਾਰਕ ਮਾਮਲੇ ਡਾ. ਕੁਲਵੰਤ ਸਿੰਘ ਰਾਣਾ ਅਤੇ ਇਨ੍ਹਾਂ ਮੁਕਾਬਲਿਆਂ ਦੇ ਇੰਚਾਰਜ ਮੈਡਮ ਰਜਨੀ ਅਤੇ ਮੈਡਮ ਪਿ੍ਆ ਨੂੰ ਵਧਾਈ ਦਿੰਦਿਆਂ ਭਵਿੱਖ 'ਚ ਹੋਰ ਮਿਹਨਤ ਕਰਨ ਲਈ ਪੇ੍ਰਰਿਤ ਕੀਤਾ |
ਪਿਛਲੀ ਖ਼ਬਰ ਐਸੋਸੀਏਸ਼ਨ ਵਲੋਂ ਸਿਹਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ 8 ਨੂੰ ਅਗਲੀ ਖ਼ਬਰ ਸਾਬਕਾ ਵਿਧਾਇਕ ਲੋਧੀਨੰਗਲ ਨੇ 13 ਦੀ ਰੈਲੀ ਸੰਬੰਧੀ ਕੀਤੀ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।