19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਗਲੀ 'ਚ ਖੜੇ੍ਹ ਪਾਣੀ ਨੇ ਮੁਹੱਲਾ ਰਾਮਬਾਗ ਵਾਸੀਆਂ ਦਾ ਜਿਊਣਾ ਕੀਤਾ ਮੁਹਾਲ

ਅਜੀਤ ਡੈਸਕ 01-03-2026
ਭੰਗਾਲਾ, 28 ਫਰਵਰੀ (ਬਲਵਿੰਦਰਜੀਤ ਸਿੰਘ ਸੈਣੀ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਕਸਬਾ ਭੰਗਾਲਾ ਵਿਖੇ ਮਹੱਲਾ ਰਾਮਬਾਗ ਵਾਸੀਆਂ ਨੂੰ ਗਲੀ 'ਚ ਖੜੇ੍ਹ ਪਾਣੀ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁਹੱਲਾ ਵਾਸੀ ਬਲਵੀਰ ਕੁਮਾਰ, ਪ੍ਰੀਤੀ, ਰੇਖਾ ਦੇਵੀ, ਸੀਮਾ, ਸਰੋਜ, ਰਜਨੀ ਆਦਿ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲਗਭਗ 40 ਤੋਂ 50 ਘਰ ਇਸ ਗਲੀ ਨਾਲ ਲੱਗਦੇ ਹਨ ਇੱਥੇ ਪਿਛਲੇ ਲੰਬੇ ਸਮੇਂ ਤੋਂ ਪਾਣੀ ਖੜ੍ਹਾ ਰਹਿ ਰਿਹਾ ਹੈ ਜਿਸ ਕਾਰਨ ਨਿੱਤ ਕੋਈ ਨਾ ਕੋਈ ਬਿਮਾਰੀ ਲੋਕਾਂ ਨੂੰ ਲੱਗ ਰਹੀ ਹੈ | ਉਨ੍ਹਾਂ ਦੱਸਿਆ ਕਿ ਨਾਲੀ ਦੀ ਨਿਕਾਸੀ ਬੰਦ ਹੋਣ ਕਾਰਨ ਇਹ ਪਾਣੀ ਗਲੀ ਦੇ ਵਿਚ ਦੋ ਤੋਂ ਤਿੰਨ ਫੁੱਟ ਉੱਚਾ ਪਾਣੀ ਖੜ੍ਹਾ ਹੋ ਗਿਆ ਹੈ ਜਿਸ ਕਾਰਨ ਆਉਣ ਜਾਣਾ ਬਹੁਤ ਮੁਸ਼ਕਿਲ ਹੋਇਆ ਪਿਆ ਹੈ | ਉਨ੍ਹਾਂ ਨੇ ਦੱਸਿਆ ਨਾਲੇ ਅਤੇ ਛੱਪੜ ਦੀ ਸਫ਼ਾਈ ਨਹੀਂ ਨਾ ਹੋਣ ਕਾਰਨ ਬਰਸਾਤੀ ਮੌਸਮ ਵਿਚ ਪਾਣੀ ਛੱਪੜ ਦਾ ਵੀ ਵਾਪਸ ਗਲੀ ਵਿਚ ਆਉਣਾ ਸ਼ੁਰੂ ਹੋ ਜਾਂਦਾ ਹੈ | ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਪਿਛਲੀ ਅਤੇ ਮੌਜੂਦਾ ਗਰਾਮ ਪੰਚਾਇਤ ਨੂੰ ਵੀ ਜਾਣੰੂ ਕਰਵਾਇਆ ਗਿਆ ਸੀ ਪਰ ਇਸ ਦਾ ਕੋਈ ਵੀ ਹੱਲ ਨਹੀਂ ਹੋਇਆ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਸੀਂ ਕਈ ਵਾਰ ਵੱਖ-ਵੱਖ ਦਫ਼ਤਰਾਂ ਵਿਚ ਵੀ ਜਾ ਚੁੱਕੇ ਹਾਂ ਪਰ ਸਾਨੂੰ ਕੋਈ ਵੀ ਜਵਾਬ ਨਹੀਂ ਮਿਲਿਆ | ਉਨ੍ਹਾਂ ਦੱਸਿਆ ਕੀ ਗਲੀ ਵਿਚ ਪਾਣੀ ਖੜ੍ਹਾ ਹੋਣ ਨਾਲ ਬੱਚਿਆਂ ਅਤੇ ਬਜ਼ੁਰਗਾਂ ਨੂੰ ਬਹੁਤ ਭਿਆਨਕ ਬਿਮਾਰੀਆਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ | ਉਨ੍ਹਾਂ ਦੱਸਿਆ ਕਿ ਆਉਣ ਵਾਲੇ ਗਰਮੀ ਦੇ ਮੌਸਮ ਵਿਚ ਇੱਥੇ ਮੱਛਰ ਪੈਦਾ ਹੋ ਜਾਵੇਗਾ ਅਤੇ ਉਸ ਨਾਲ ਕਈ ਘਾਤਕ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਹੋਇਆ ਹੈ | ਉਨ੍ਹਾਂ ਸਬੰਧਿਤ ਵਿਭਾਗ ਨੂੰ ਅਪੀਲ ਕੀਤੀ ਕਿ ਇਸ ਸਬੰਧੀ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਕੋਈ ਵੀ ਵਿਅਕਤੀ ਬਿਮਾਰੀ ਤੋਂ ਪੀੜਤ ਨਾ ਹੋ ਸਕੇ | ਇਸ ਮੌਕੇ ਮੌਜੂਦਾ ਸਰਪੰਚ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਉੱਚ ਅਧਿਕਾਰੀਆਂ ਨੂੰ ਦੱਸਿਆ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਛੱਪੜ ਦੀ ਨਿਸ਼ਾਨਦੇਹੀ ਕੀਤੀ ਜਾਵੇਗੀ ਤੇ ਜੋ ਲੋਕਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਸ ਦਾ ਹੱਲ ਕੀਤਾ ਜਾਵੇਗਾ |
ਪਿਛਲੀ ਖ਼ਬਰ ਫੁਗਲਾਣਾ ਦਾ 4 ਰੋਜ਼ਾ ਕਿ੍ਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਮੇਲਾ ਚੋਲ੍ਹਾ ਸਾਹਿਬ ਦੀ ਯਾਤਰਾ ਅੱਜ ਹੋਵੇਗੀ ਰਵਾਨਾ-ਜਥੇ. ਰਣਧੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।