19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪੰਜਾਬ 'ਚ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਨੀ ਤੈਅ-ਕਲਸੀ

ਅਜੀਤ ਡੈਸਕ 01-03-2026
ਕਟਾਰੀਆਂ, 28 ਫਰਵਰੀ (ਪ੍ਰੇਮੀ ਸੰਧਵਾਂ)-ਸੀਨੀਅਰ ਕਾਂਗਰਸੀ ਆਗੂ ਤੇ ਕਲਸੀ ਫਰਨੀਚਰ ਹਾਊਸ ਦੇ ਮੈਨੇਜਿੰਗ ਡਾਇਰੈਕਟਰ ਅਮਰਜੀਤ ਸਿੰਘ ਕਲਸੀ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਮਾਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਤਾਂ ਨਹੀਂ ਕੀਤਾ ਸਗੋਂ ਪੰਜਾਬ 'ਚ ਆਏ ਦਿਨ ਝੂਠੇ ਲਾਰਿਆਂ 'ਚ ਪੰਜਾਬ ਦੇ ਲੋਕਾਂ ਨੂੰ ਤਰ੍ਹਾਂ- ਤਰ੍ਹਾਂ ਦੇ ਸਬਜ਼ਬਾਗ ਦਿਖਾ ਕੇ ਮੁੜ ਸੂਬੇ ਦੀ ਸਤਾ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਜਦ ਕਿ ਪੰਜਾਬ ਸਰਕਾਰ ਦੀਆਂ ਲੂੰਬੜ ਚਾਲਾਂ ਤੋਂ ਸੂਬੇ ਦੇ ਲੋਕ ਭਲੀਭਾਂਤ ਜਾਣੂੰ ਹੋ ਚੁੱਕੇ ਹਨ | ਬਲਾਕ ਕਾਂਗਰਸ ਦਲ ਦੇ ਪ੍ਰਧਾਨ ਅਮਰਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਖਮਿਆਜਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਹਾਰ ਦਾ ਮੂੰਹ ਦੇਖ ਕੇ ਭੁਗਤਣਾ ਪਵੇਗਾ ਤੇ ਪੰਜਾਬ ਵਿੱਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ |
ਪਿਛਲੀ ਖ਼ਬਰ ਕਿਸਾਨਾਂ 'ਤੇ ਪੁਲਿਸ ਵਲੋਂ ਕੀਤੇ ਤਸ਼ੱਦਦ ਨੇ ਪਿਛਲੇ ਸਮੇਂ ਦੀ ਯਾਦ ਕੀਤੀ ਤਾਜ਼ਾ -ਭੱਠਲ ਅਗਲੀ ਖ਼ਬਰ ਰਾਹੋਂ ਵਿਖੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਲਈ ਜਗ੍ਹਾ ਦਿੱਤੀ ਜਾਵੇ-ਸਿਮਰਨਜੋਤ ਭਾਰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।