ਰਾਹੋਂ, 28 ਫਰਵਰੀ (ਉਂਕਾਰ ਸਿੰਘ ਰਾਠੋਰ) - ਥਾਣਾ ਮੁਖੀ ਚੌਧਰੀ ਵਰਿੰਦਰ ਕੁਮਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਕੁੱਝ ਚਿਰਾਂ ਤੋਂ ਰਾਹੋਂ ਅਧੀਨ ਪੈਂਦੇ ਖੇਤਾਂ 'ਚ ਖੇਤੀਬਾੜੀ ਨਾਲ ਸਬੰਧਤ ਖੇਤਾਂ ਦੀਆਂ ਮੋਟਰਾਂ ਅਤੇ ਹੋਰ ਸਮਾਨ ਚੋਰੀ ਹੁੰਦਾ ਆਇਆ ਹੈ, ਜਿਸ 'ਤੇ ਚੌਕਸੀ ਰੱਖਦੇ ਹੋਏ ਪੁਲਿਸ ਪਾਰਟੀ ਵਲੋਂ ਖੇਤਾਂ ਦੀਆਂ ਮੋਟਰਾਂ ਚੋਰੀ ਕਰਨ ਵਾਲੇ ਗਿਰੋਹ ਨੂੰ ਕਾਬੂ ਕਰ ਲਿਆ ਹੈ | ਗਿ੍ਫਤਾਰ ਕੀਤੇ ਵਿਅਕਤੀ ਦੀ ਪਹਿਚਾਣ ਬਲਜੀਤ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਕਾਹਲੋਂ, ਥਾਣਾ ਰਾਹੋਂ ਵਜੋਂ ਹੋਈ ਹੈ, ਥਾਣਾ ਮੁਖੀ ਨੇ ਆਖਿਆ ਕਿ ਬਲਜੀਤ ਸਿੰਘ ਦੇ ਸਾਥੀ ਜੋ ਇਸ ਗਿਰੋਹ 'ਚ ਸ਼ਾਮਲ ਹਨ ਉਹ ਵੀ ਜਲਦੀ ਹੀ ਗਿ੍ਫ਼ਤਾਰ ਕਰ ਲਏ ਜਾਣਗੇ |