18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਕਰੀਹਾ ਦਾ ਫੁੱਟਬਾਲ ਟੂਰਨਾਮੈਂਟ ਅਭੁੱਲ ਯਾਦਾਂ ਛੱਡਦਾ ਸਮਾਪਤ

ਅਜੀਤ ਡੈਸਕ 01-03-2026
ਮੱਲਪੁਰ/ਅੜਕਾਂ, 28 ਫਰਵਰੀ (ਮਨਜੀਤ ਸਿੰਘ ਜੱਬੋਵਾਲ)-ਪਿੰਡ ਕਰੀਹਾ ਵਿਖੇ ਪਿਛਲੇ ਦਿਨਾਂ ਤੋਂ ਪਿੰਡ ਵਾਸੀਆਂ, ਐਨ. ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਸ਼ਹੀਦ ਸਰਵਣ ਸਿੰਘ ਸਪੋਰਟਸ ਕਲੱਬ ਵਲੋਂ ਚੱਲ ਰਿਹਾ ਫੁੱਟਬਾਲ ਟੂਰਨਾਮੈਂਟ ਅਭੁੱਲ ਯਾਦਾਂ ਛੱਡਦਾ ਸਮਾਪਤ ਹੋਇਆ | ਜਿਸ 'ਚ ਫੁੱਟਬਾਲ ਦਾ ਫਾਈਨਲ ਮੁਕਾਬਲਾ ਮੰਗੂਵਾਲ ਤੇ ਹਰਿਆਣਾ ਜੱਟਾਂ ਵਿਚਕਾਰ ਕਰਵਾਇਆ ਗਿਆ | ਜਿਸ ਵਿੱਚ ਮੰਗੂਵਾਲ ਦੀ ਟੀਮ ਨੇ ਇਹ ਮੁਕਾਬਲਾ ਜਿੱਤ ਕੇ ਫੁੱਟਬਾਲ ਕੱਪ 'ਤੇ ਕਬਜ਼ਾ ਕੀਤਾ | ਇਨ੍ਹਾਂ ਟੀਮਾਂ ਦੇ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਅੰਗਦ ਸਿੰਘ ਸੈਣੀ ਨਵਾਂਸ਼ਹਿਰ, ਲਲਿਤ ਮੋਹਨ ਪਾਠਕ ਬੱਲੂ ਹਲਕਾ ਇੰਚਾਰਜ ਵਿਸ਼ੇਸ਼ ਤੌਰ 'ਤੇ ਪੁੱਜੇ | ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਜਸਪਾਲ ਸਿੰਘ ਗਹੂੰਣੀਆ ਖੇਡ ਪ੍ਰਮੋਟਰ ਤੇ ਸਮਾਜ ਸੇਵੀ ਵੱਲੋਂ ਕੀਤੀ ਗਈ | ਇਸ ਮੌਕੇ ਬਾਬਾ ਦਲਜੀਤ ਸਿੰਘ ਗਹੂੰਣੀਆ, ਗੁਰਿੰਦਰ ਸਿੰਘ ਸਾਬਕਾ ਸਰਪੰਚ, ਨਿਸ਼ਾਨ ਵੀਰ ਸਿੰਘ ਢਿੱਲੋਂ, ਹਰਕੰਵਲ ਕਰੀਹਾ, ਸੁਖਵਿੰਦਰ ਸਿੰਘ ਪੰਚ, ਗੁਰਮੇਲ ਸਿੰਘ, ਕੁਲਵੀਰ ਸਿੰਘ ਮਾਨ, ਦਵਿੰਦਰ ਸਿੰਘ ਮਾਨ, ਜੋਤੀ ਦੋਸਾਂਝ, ਪ੍ਰਭਜੋਤ ਸਿੰਘ ਕਾਹਲੋਂ, ਸਤਨਾਮ ਸਿੰਘ ਗਹੂੰਣ, ਬੱਲੀ, ਸੱਤੀ, ਜਸਕਰਨ, ਡੈਨੀ, ਮਨੋਹਰੀ, ਇਕਬਾਲ ਸਿੰਘ, ਦੇਸ ਰਾਜ ਪੰਚ, ਬਲਰਾਜ ਸਿੰਘ ਨੰਬਰਦਾਰ ਤੇ ਹੋਰ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਸਮਾਗਮ ਅਗਲੀ ਖ਼ਬਰ ਖੇਤਾਂ ਦੀਆਂ ਮੋਟਰਾਂ ਚੋਰੀ ਕਰਨ ਵਾਲੇ ਗਰੋਹ ਖ਼ਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।