18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਸਮਾਗਮ

ਅਜੀਤ ਡੈਸਕ 01-03-2026
ਨਵਾਂਸ਼ਹਿਰ, 28 ਫਰਵਰੀ (ਜਸਬੀਰ ਸਿੰਘ ਨੂਰਪੁਰ)-ਆਰੀਆ ਸਮਾਜ ਕਾਲਜ ਅਤੇ ਬੀ.ਐਲ.ਐਮ. ਕਾਲਜ (ਲੜਕੀਆਂ) ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ | ਗੜ੍ਹੀ ਨੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਜੋ ਬਲਿਦਾਨ ਦਿੱਤਾ ਉਹ ਵਿਸ਼ਵ ਭਰ ਦੇ ਇਤਿਹਾਸ ਵਿੱਚ ਬੇਮਿਸਾਲ ਹੈ | ਚੇਅਰਮੈਨ ਗੜ੍ਹੀ ਨੇ ਆਰਿਆ ਕਾਲਜ ਤੇ ਬੀ.ਐਲ.ਐਮ. ਕਾਲਜ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਕਰਵਾਉਣੇ ਸਮੇਂ ਦੀ ਲੋੜ ਹੈ ਕਿਉਂਕਿ ਗੁਰੂ ਸਾਹਿਬ ਦਾ ਮਹਾਨ ਜੀਵਨ, ਸ਼ਹਾਦਤ ਅਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ | ਇਸ ਮੌਕੇ ਕਾਲਜ ਪ੍ਰਬੰਧਕਾਂ ਵਿੱਚ ਯੱਸ਼ ਗਿਰੀ, ਕੁਲਦੀਪ ਅਗਨੀਹੋਤਰੀ, ਭਾਰਦਵਾਜ ਜੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਲਜ ਵਿਦਿਆਰਥੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਦੇ ਅੰਤਰ ਯੁਵਕ ਮੇਲੇ ਦੇ ਜੇਤੂ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਕਰੀਹਾ ਦਾ ਫੁੱਟਬਾਲ ਟੂਰਨਾਮੈਂਟ ਅਭੁੱਲ ਯਾਦਾਂ ਛੱਡਦਾ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।