16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਅਮਿਤ ਸ਼ਾਹ ਦੀ ਮੋਗਾ ਰੈਲੀ ਇਤਿਹਾਸਿਕ ਹੋਵੇਗੀ- ਹਰਜੋਤ ਕਮਲ

ਅਜੀਤ ਡੈਸਕ 02-03-2026
ਨਵਾਂਸ਼ਹਿਰ, 1 ਮਾਰਚ (ਜਸਬੀਰ ਸਿੰਘ ਨੂਰਪੁਰ)-ਭਾਰਤੀ ਜਨਤਾ ਪਾਰਟੀ ਵਲੋਂ 14 ਮਾਰਚ ਨੂੰ ਮੋਗਾ ਵਿਖੇ ਇਕ ਵਿਸ਼ਾਲ ਜਨ ਸਭਾ ਕਾਰਵਾਈ ਜਾ ਰਹੀ ਹੈ, ਇਸ ਮਹਾਂ ਰੈਲੀ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ | ਸ਼ਾਹ ਪੰਜਾਬ ਦੇ ਸਮੂਹਿਕ ਵਿਕਾਸ ਲਈ ਭਾਜਪਾ ਦਾ ਵਿਜ਼ਨ ਡੌਕਯੂਮੈਂਟ ਪੇਸ਼ ਕਰ ਸਕਦੇ ਹਨ | ਹਰਜੋਤ ਕਮਲ ਸਾਬਕਾ ਵਿਧਾਇਕ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਮੋਗਾ ਨੇ ਗੱਲਬਾਤ ਕਰਦਿਆਂ ਕਿਹਾ ਕਿ 14 ਮਾਰਚ ਦੀ ਰੈਲੀ ਮੋਗਾ ਦੇ ਇਤਿਹਾਸ ਵਿਚ ਇੱਕ ਨਵਾਂ ਅਧਿਆਇ ਲਿਖੇਗੀ | ਉਨ੍ਹਾਂ ਕਿਹਾ ਕਿ ਮੋਗਾ ਅਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਇਸ ਰੈਲੀ ਵਿੱਚ ਸ਼ਮੂਲੀਅਤ ਕਰਨਗੇ | ਭਾਜਪਾ ਜ਼ਿਲ੍ਹਾ ਪ੍ਰਧਾਨ ਨਵਾਂਸ਼ਹਿਰ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਪਾਰਟੀ ਦੇ ਵਰਕਰ ਪਿੰਡ-ਪਿੰਡ ਅਤੇ ਵਾਰਡ-ਵਾਰਡ ਤੱਕ ਪਹੁੰਚ ਕਰ ਰਹੇ ਹਨ ਅਤੇ ਲੋਕਾਂ ਨੂੰ ਰੈਲੀ 'ਚ ਸ਼ਮੂਲੀਅਤ ਲਈ ਪ੍ਰੇਰਿਤ ਕਰ ਰਹੇ ਹਨ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਸ ਰੈਲੀ ਤੋਂ ਬਾਅਦ ਪੰਜਾਬ ਦੀ ਰਾਜਨੀਤਿਕ ਦਿਸ਼ਾ ਵਿਚ ਇਕ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ | ਪਾਰਟੀ ਵਲੋਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਡੀ ਗਿਣਤੀ ਵਿੱਚ ਪਹੁੰਚ ਕੇ ਰੈਲੀ ਨੂੰ ਸਫਲ ਬਣਾਇਆ ਜਾਵੇ ਅਤੇ ਵਿਕਾਸ ਦੇ ਇਸ ਅਭਿਆਨ ਦਾ ਹਿੱਸਾ ਬਣਿਆ ਜਾ ਸਕੇ |
ਪਿਛਲੀ ਖ਼ਬਰ ਥਾਰ ਗੱਡੀ ਪਲਟੀਆਂ ਖਾਂਦੀ ਖੇਤਾਂ 'ਚ ਡਿੱਗੀ ਅਗਲੀ ਖ਼ਬਰ ਅਮਰੀਕਨ ਸਾਮਰਾਜ ਵਲੋਂ ਈਰਾਨ 'ਤੇ ਕੀਤਾ ਜੰਗੀ ਹਮਲਾ ਨਿੰਦਣ ਯੋਗ- ਰਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।