16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਕੈਂਪ ਲਗਾਇਆ

ਅਜੀਤ ਡੈਸਕ 02-03-2026
ਬਲਾਚੌਰ, 1 ਮਾਰਚ (ਨਰੇਸ਼ ਧੌਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਵਿਧਾਇਕਾ ਸੰਤੋਸ਼ ਕਟਾਰੀਆ ਦੀ ਰਹਿਨੁਮਾਈ ਹੇਠ ਵਾਰਡ ਨੰਬਰ 13 ਜਗਤਪੁਰ ਰੋਡ ਵਿਖੇ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ | ਨਗਰ ਕੌਂਸਲ ਬਲਾਚੌਰ ਦੀ ਸੀਨੀਅਰ ਉਪ ਪ੍ਰਧਾਨ ਹਰਵਿੰਦਰ ਕੌਰ ਸਿਆਣ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿੱਚ 50 ਤੋਂ ਵੱਧ ਯੋਗ ਲਾਭਪਾਤਰੀਆਂ ਦੇ 10 ਲੱਖ ਰੁਪਏ ਦੀ ਸਹੂਲਤ ਵਾਲੇ ਸਿਹਤ ਬੀਮਾ ਕਾਰਡ ਬਣਾਏ ਗਏ | ਕੈਂਪ ਵਿਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਆਮ ਆਦਮੀ ਪਾਰਟੀ ਦੇ ਆਗੂ ਜਸਵਿੰਦਰ ਸਿਆਣ ਤੇ ਬਲਾਕ ਪ੍ਰਧਾਨ ਐੱਸ.ਸੀ. ਵਿੰਗ ਡਾ. ਪ੍ਰੇਮ ਚੋਪੜਾ ਉਚੇਚੇ ਤੌਰ 'ਤੇ ਪਹੁੰਚੇ | ਵਾਰਡ ਵਾਸੀਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪਾਂ ਨਾਲ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨ ਤੋਂ ਵੱਡੀ ਨਿਜਾਤ ਮਿਲਦੀ ਹੈ ਅਤੇ ਸਹੂਲਤਾਂ ਘਰ ਬੈਠੇ ਹੀ ਪ੍ਰਾਪਤ ਹੁੰਦੀਆਂ ਹਨ |
ਪਿਛਲੀ ਖ਼ਬਰ ਹੋਲੇ ਮਹੱਲੇ 'ਤੇ ਸੰਗਤਾਂ ਤੇ ਮੋਟਰਸਾਈਕਲ ਸਵਾਰ ਨੌਜਵਾਨ ਸ਼ਾਂਤਮਈ ਢੰਗ ਨਾਲ ਦਰਸ਼ਨ ਕਰਨ ਜਾਣ- ਆਗੂ ਅਗਲੀ ਖ਼ਬਰ ਪੈਨਸ਼ਨਰਜ਼ 10 ਦੀ ਚੰਡੀਗੜ੍ਹ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।