ਕਾਠਗੜ੍ਹ, 1 ਮਾਰਚ (ਹਰਸਿਮਰਨ ਜੋਤ ਸਿੰਘ ਕਲੇਰ)-ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ 'ਤੇ ਹੋਲਾ ਮਹੱਲਾ ਮਨਾਉਣ ਜਾ ਰਹੀਆਂ ਸੰਗਤਾਂ ਤੇ ਨੌਜਵਾਨਾਂ ਨੂੰ ਇਲਾਕੇ ਦੇ ਸੀਨੀਅਰ ਅਕਾਲੀ ਆਗੂ ਅਤੇ ਉੱਘੇ ਸਮਾਜ ਸੇਵੀ ਗੁਰਪ੍ਰੀਤ ਗੁੱਜਰ ਰੈਲਮਾਜਰਾ, ਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਹੋਲੇ ਮਹੱਲੇ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਟਰੈਕਟਰ ਟਰਾਲੀਆਂ, ਕਾਰਾਂ, ਗੱਡੀਆਂ, ਮੋਟਰਸਾਈਕਲ 'ਤੇ ਜਾ ਰਹੀਆਂ ਸੰਗਤਾਂ ਅਤੇ ਨੌਜਵਾਨ ਸ਼ਾਂਤਮਈ ਢੰਗ ਨਾਲ ਦਰਸ਼ਨ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ |