15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 02-03-2026
ਰਾਹੋਂ, 1 ਮਾਰਚ (ਉਂਕਾਰ ਸਿੰਘ ਰਾਠੋਰ)-ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਨਸ਼ਿਆਂ ਨੂੰ ਠੱਲ੍ਹ ਪਾਉਂਦੇ ਹੋਏ ਐੱਸ.ਐੱਚ.ਓ. ਵਰਿੰਦਰ ਕੁਮਾਰ ਨੇ ਦੱਸਿਆ ਕਿ ਥਾਣਾ ਰਾਹੋਂ ਦੇ ਏ.ਐੱਸ.ਆਈ. ਮੋਹਨ ਲਾਲ ਨੇ ਸਮੇਤ ਪੁਲਿਸ ਪਾਰਟੀ 30 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਉਨ੍ਹਾਂ ਆਖਿਆ ਕਿ ਪੁਲਿਸ ਪਾਰਟੀ ਜਦੋਂ ਥਾਣਾ ਰਾਹੋਂ ਤੋਂ ਘੱਕੇਵਾਲ ਰੋਡ ਨੂੰ ਹੁੰਦੇ ਹੋਏ ਨਹਿਰ ਦੇ ਨਾਲ-ਨਾਲ ਗੁਰੂ ਨਾਨਕਪੁਰਾ ਸਾਈਡ ਵੱਲ ਨੂੰ ਜਾ ਰਹੀ ਸੀ, ਤਾਂ ਜਦੋਂ ਪੁਲਿਸ ਪਾਰਟੀ ਰੇਲਵੇ ਲਾਇਨ ਕਰਾਸ ਕਰਕੇ ਥੋੜ੍ਹਾ ਅੱਗੇ ਵੱਲ ਨੂੰ ਜਾ ਰਹੀ ਸੀ ਤਾਂ ਉੱਥੇ ਉਹਨਾਂ ਨੂੰ ਇੱਕ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ, ਸ਼ੱਕ ਦੇ ਆਧਾਰ 'ਤੇ ਉਸ ਕੋਲੋਂ ਤਲਾਸ਼ੀ ਲੈਣ 'ਤੇ 30 ਨਸ਼ੀਲੀਆਂ ਗੋਲੀਆਂ ਫੜੀਆਂ ਗਈਆਂ | ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ 'ਤੇ ਕਾਬੂ ਕਰਕੇ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਮੁਖੀ ਨੇ ਆਖਿਆ ਕਿ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਜਸਕਰਨ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਕਾਹਲੋਂ ਥਾਣਾ ਰਾਹੋਂ ਵਜੋਂ ਹੋਈ ਹੈ |
ਪਿਛਲੀ ਖ਼ਬਰ ਐਡਵੋਕੇਟ ਸਿੱਧੂ ਨੇ ਭਾਜਪਾ ਵਰਕਰ ਚੌਧਰੀ ਰੂਪ ਲਾਲ ਦਾ ਹਾਲ ਚਾਲ ਪੁੱਛਿਆ ਅਗਲੀ ਖ਼ਬਰ ਅਪਰੇਸ਼ਨ 'ਸ਼ੇਰ ਦੀ ਦਹਾੜ' ਨਾਂ ਤੋਂ ਹੰਕਾਰੀ ਪ੍ਰਵਿਰਤੀ ਜੱਗ ਜ਼ਾਹਿਰ ਹੁੰਦੀ ਹੈ- ਕਾ. ਸੇਖੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।