15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਚੰਗੀ ਸਿਹਤ ਹੀ ਮਨੁੱਖ ਦੀ ਸਭ ਤੋਂ ਵੱਡੀ ਮਿੱਤਰ- ਡਾ. ਢਾਹਾਂ

ਅਜੀਤ ਡੈਸਕ 02-03-2026
ਕਟਾਰੀਆਂ, 1 ਮਾਰਚ (ਪ੍ਰੇਮੀ ਸੰਧਵਾਂ)-ਗੁਰੂ ਨਾਨਕ ਮਿਸ਼ਨ ਹਸਪਤਾਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਸਾਨੂੰ ਸਵੇਰੇ ਸ਼ਾਮ ਵੱਧ ਤੋਂ ਵੱਧ ਸੈਰ ਕਰਨੀ ਚਾਹੀਦੀ ਹੈ, ਕਿਉਂਕਿ ਮੋਟਾਪਾ ਅਨੇਕਾਂ ਬਿਮਾਰੀਆਂ ਦੀ ਜੜ੍ਹ ਹੈ | ਉਨ੍ਹਾਂ ਕਿਹਾ ਕਿ ਸਾਨੂੰ ਸਿਰਫ ਆਪਣੇ ਘਰ ਦਾ ਸਾਦਾ ਖਾਣਾ ਖਾਣ ਨੂੰ ਹੀ ਤਰਜੀਹ ਦੇਣੀ ਚਾਹੀਦੀ ਹੈ | ਕਿਉਂਕਿ ਮਸਾਲੇਦਾਰ ਭੋਜਨ ਖਾਣਾ ਸਾਡੀ ਸਿਹਤ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ | ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਤੰਦਰੁਸਤ ਸਰੀਰ ਹੀ ਮਨੁੱਖ ਦਾ ਸਭ ਤੋਂ ਸੱਚਾ ਮਿੱਤਰ ਹੈ | ਉਨ੍ਹਾਂ ਕਿਹਾ ਕਿ ਚੰਗੀ ਸਿਹਤ ਹੀ ਸਮਾਜ ਤੇ ਦੇਸ਼ ਦੀ ਤਰੱਕੀ ਅਤੇ ਖੁੁਸ਼ਹਾਲੀ ਦਾ ਅਧਾਰ ਹੈ | ਇਸ ਲਈ ਸਾਨੂੰ ਆਪਣੇ ਚੌਗਿਰਦੇ ਦੀ ਸਫ਼ਾਈ ਦਾ ਪੂਰਾ-ਪੂਰਾ ਖਿਆਲ ਰੱਖਣਾ ਚਾਹੀਦਾ ਹੈ |
ਪਿਛਲੀ ਖ਼ਬਰ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸਨਾਤਨ ਧਰਮ ਸਭਾ ਦੀ ਬੈਠਕ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।