ਕਾਠਗੜ੍ਹ, 1 ਮਾਰਚ (ਹਰਸਿਮਰਨ ਜੋਤ ਸਿੰਘ ਕਲੇਰ)-ਮਾਨਵਤਾ ਦੀ ਸੇਵਾ ਨੂੰ ਸਮਰਪਿਤ 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਰਜਿ. ਪਟਿਆਲਾ' ਵਲੋਂ ਆਪਣੀਆਂ ਲੋਕ-ਭਲਾਈ ਗਤੀਵਿਧੀਆਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਰੱਤੇਵਾਲ ਵਿਖੇ 3 ਮਾਰਚ ਦਿਨ ਮੰਗਲਵਾਰ ਨੂੰ 730ਵਾਂ ਵਿਸ਼ਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉੱਘੇ ਸਮਾਜ ਸੇਵੀ ਦੁਰਗੇਸ਼ ਜੰਡੀ ਨੇ ਦੱਸਿਆ ਕਿ ਇਹ ਕੈਂਪ ਸੁਆਮੀ ਗੰਗਾ ਨੰਦ ਮਹਾਰਾਜ ਭੂਰੀ ਵਾਲੇ ਧਾਮ ਵਿਖੇ ਸਵੇਰੇ 10:00 ਵਜੇ ਤੋਂ ਸ਼ਾਮ 3:00 ਵਜੇ ਤੱਕ ਲਗਾਇਆ ਜਾਵੇਗਾ | ਰੋਪੜ ਦੇ ਪ੍ਰਸਿੱਧ ਬਵੇਜਾ ਹਸਪਤਾਲ ਦੇ ਡਾ. ਵਰੁਨ ਬਵੇਜਾ ਅਤੇ ਉਨ੍ਹਾਂ ਦੀ ਟੀਮ ਵਲੋਂ ਮਰੀਜ਼ਾਂ ਦੀ ਬਾਰੀਕੀਂ ਨਾਲ ਜਾਂਚ ਕੀਤੀ ਜਾਵੇਗੀ, ਜਿਨ੍ਹਾਂ ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਜਾਂ ਲੈਂਜ਼ ਪਵਾਉਣ ਦੀ ਲੋੜ ਹੋਵੇਗੀ, ਉਨ੍ਹਾਂ ਦੇ ਆਪ੍ਰੇਸ਼ਨ ਬਵੇਜਾ ਹਸਪਤਾਲ ਰੋਪੜ ਵਿਖੇ ਬਿਲਕੁੱਲ ਮੁਫ਼ਤ ਕੀਤੇ ਜਾਣਗੇ | ਕੈਂਪ ਦਾ ਉਦਘਾਟਨ ਸੁਆਮੀ ਕਿ੍ਸ਼ਨਾ ਨੰਦ ਮਹਾਰਾਜ ਤੇ ਸਰਬੱਤ ਦਾ ਭਲਾ ਟਰੱਸਟ ਦੇ ਪ੍ਰਧਾਨ ਅਮਰਜੋਤ ਸਿੰਘ ਆਪਣੇ ਕਰ-ਕਮਲਾਂ ਨਾਲ ਕਰਨਗੇ |