15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 02-03-2026
ਕਟਾਰੀਆਂ, 1 ਮਾਰਚ (ਪ੍ਰੇਮੀ ਸੰਧਵਾਂ)-ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਡੰਡਾ ਸਾਹਿਬ ਪਿੰਡ ਸੰਧਵਾਂ ਵਿਖੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਕਮੇਟੀ ਦੀ ਅਗਵਾਈ ਹੇਠ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਲਗਾਇਆ ਗਿਆ, ਜਿਸ 'ਚ ਅੱਖਾਂ ਦੀਆਂ ਬਿਮਾਰੀਆਂ ਤੇ ਅਪ੍ਰੇਸ਼ਨਾਂ ਦੇ ਮਾਹਿਰ ਡਾਕਟਰ ਜੰਗ ਬਹਾਦਰ ਸਿੰਘ ਰਾਏ ਗੜ੍ਹਸ਼ੰਕਰ ਤੇ ਉਨ੍ਹਾਂ ਦੀ ਸਮੁੱਚੀ ਡਾਕਟਰੀ ਟੀਮ ਵਲੋਂ 720 ਦੇ ਕਰੀਬ ਮਰੀਜਾਂ ਦੀਆਂ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਕੀਤੀ ਗਈ ਤੇ ਮਰੀਜਾਂ ਨੂੰ ਐਨਕਾਂ ਅਤੇ ਦਵਾਈਆਂ ਮੁਫ਼ਤ ਵੰਡੀਆਂ ਗਈਆਂ | ਡਾ. ਜੰਗ ਬਹਾਦਰ ਸਿੰਘ ਰਾਏ ਨੇ ਦੱਸਿਆ ਕਿ 140 ਦੇ ਕਰੀਬ ਚੁਣੇ ਗਏ ਮਰੀਜਾਂ ਦੇ ਅਪ੍ਰੇਸ਼ਨ ਮੁਫ਼ਤ ਕਰਕੇ ਲੈਨਜ਼ ਪਾਏ ਜਾਣਗੇ | ਗੁਰੂ ਘਰ ਦੇ ਸੇਵਾਦਾਰਾਂ ਵਲੋਂ ਡਾ. ਜੰਗ ਬਹਾਦਰ ਸਿੰਘ ਰਾਏ ਅਤੇ ਉਨ੍ਹਾਂ ਦੀ ਟੀਮ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਜਥੇ. ਪਾਲ ਸਿੰਘ ਸੰਧੂ, ਸੁਖਵਿੰਦਰ ਸਿੰਘ ਸੰਧੂ, ਸਾਬਕਾ ਪੁਲਿਸ ਇੰਸਪੈਕਟਰ ਇਕਬਾਲ ਸਿੰਘ, ਵੀਰਪਾਲ ਸਿੰਘ ਕੈਂਥ, ਡਾ. ਰਛਪਾਲ ਸਿੰਘ, ਡਾ. ਅਮਰਜੋਤ ਸਿੰਘ, ਸਰਬਜੋਤ ਸਿੰਘ, ਤਰਸੇਮ ਸਿੰਘ, ਬਲਵੀਰ ਸਿੰਘ ਸੰਧੂ ਸੰਧਵਾਂ, ਹਰਮਨਪ੍ਰੀਤ ਕੌਰ, ਪੂਨਮ, ਸੁਖਪ੍ਰੀਤ ਕੌਰ, ਸਿਮਰਨ, ਕੋਮਲ, ਲਵਲੀਨ, ਚਿਰਾਗ, ਅੰਚਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਹਰਿਆਣਾ 'ਚ ਕੀਰਤਨ ਦਰਬਾਰ 22 ਨੂੰ ਅਗਲੀ ਖ਼ਬਰ ਪਿੰਡ ਰੱਤੇਵਾਲ ਵਿਖੇ ਮੁਫ਼ਤ ਅੱਖਾਂ ਦਾ ਜਾਂਚ ਕੈਂਪ 3 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।