ਬਲਾਚੌਰ, 1 ਮਾਰਚ (ਨਰੇਸ਼ ਧੌਲ)-ਪੰਜਾਬ ਸਰਕਾਰ ਵਲੋਂ ਹਰ ਪਰਿਵਾਰ ਦੀ ਸਿਹਤ ਸੁਰੱਖਿਆ ਲਈ 10 ਲੱਖ ਰੁਪਏ ਦਾ ਮੁਫ਼ਤ ਇਲਾਜ ਕਰਵਾਉਣ ਸਬੰਧੀ ਬਣਾਏ ਜਾਣ ਵਾਲੇ ਕਾਰਡਾਂ ਹਿੱਤ ਪਿੰਡ ਫਿਰਨੀ ਮਜਾਰਾ ਵਿਖੇ ਵਿਧਾਇਕਾ ਸੰਤੋਸ਼ ਕਟਾਰੀਆ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਕੈਂਪ ਲਗਾਇਆ ਗਿਆ | ਸਰਪੰਚ ਬਗ਼ੀਚਾ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਸਿਹਤ ਕਾਰਡ ਬਣਾਉਣ ਲਈ ਸਮੁੱਚੇ ਪਿੰਡ ਵਾਸੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਸੀ, ਜਿਸ ਦੇ ਤਹਿਤ ਲਗਪਗ ਬਹੁਗਿਣਤੀ ਪਿੰਡ ਵਾਸੀਆਂ ਵਲੋਂ ਇਸ ਕੈਂਪ ਦਾ ਲਾਹਾ ਲਿਆ ਗਿਆ | ਉਨ੍ਹਾਂ ਪੰਜਾਬ ਸਰਕਾਰ ਅਤੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਰੇਸ਼ਮ ਸਿੰਘ, ਮਨਜੀਤ ਸਿੰਘ ਬਸਰਾ, ਕੁਲਵਿੰਦਰ ਸਿੰਘ ਪੰਚ, ਤੀਰਥ ਸਿੰਘ ਪੰਚ, ਸੁੱਚਾ ਸਿੰਘ ਪੰਚ, ਰਣਜੀਤ ਸਿੰਘ, ਬਹਾਦਰ ਸਿੰਘ, ਸੰਦੀਪ ਕੁਮਾਰ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ |