14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਲਾਇਨਜ਼ ਕਲੱਬ ਸਿਟੀ ਸਮਾਇਲ ਨੇ ਸ਼ੂਗਰ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 02-03-2026
ਬੰਗਾ, 1 ਮਾਰਚ (ਸੁਰਿੰਦਰ ਸਿੰਘ ਕਰਮ ਲਧਾਣਾ)-ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਵਲੋਂ ਲਾਇਨ ਰਾਮ ਜੀਤ ਸਿੰਘ ਦੀ ਅਗਵਾਈ 'ਚ ਗਿਆਰਵਾਂ ਸ਼ੂਗਰ ਜਾਂਚ ਤੇ ਜਾਗਰੂਕਤਾ ਕੈਂਪ ਰਾਏ ਹਾਰਟ ਅਤੇ ਜਨਰਲ ਹਸਪਤਾਲ ਮੁਕੰਦਪੁਰ ਰੋਡ ਬੰਗਾ ਵਿਖੇ ਲਗਾਇਆ ਗਿਆ | ਇਹ ਕੈਂਪ ਡਿਸਟਿ੍ਕਟ ਦੇ ਸੀਨੀਅਰ ਲਾਇਨ ਲੀਡਰ ਬਲਦੇਵ ਨਈਅਰ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਉਹਨਾਂ ਦੇ ਸਪੁੱਤਰ ਲਾਇਨ ਸੁਰਿੰਦਰ ਪ੍ਰਕਾਸ਼ ਨਈਅਰ ਦੇ ਉਚੇਚੇ ਸਹਿਯੋਗ ਨਾਲ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਚੱਲ ਰਿਹਾ ਹੈ | ਇਸ ਕੈਂਪ ਵਿੱਚ 55 ਮਰੀਜ਼ਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਡਾਕਟਰ ਕਸ਼ਮੀਰ ਸਿੰਘ ਰਾਏ ਨੇ ਇਸ ਨਾ-ਮੁਰਾਦ ਬਿਮਾਰੀ ਤੋਂ ਬਚਣ ਲਈ ਕੁਝ ਜ਼ਰੂਰੀ ਨੁਕਤੇ ਸਾਂਝੇ ਕੀਤੇ | ਉਹਨਾਂ ਨੇ ਮਰੀਜਾਂ ਨੂੰ ਸੰਬੋਧਨ ਹੁੰਦਿਆਂ ਸਵੇਰ-ਸ਼ਾਮ ਦੋਨੋ ਵੇਲੇ ਸੈਰ ਕਰਨ ਅਤੇ ਜੀਭ ਦੇ ਸੁਆਦ ਨੂੰ ਕੰਟਰੋਲ ਵਿੱਚ ਰੱਖਦਿਆਂ ਸੰਤੁਲਿਤ ਭੋਜਨ ਖਾਣ ਦੀ ਸਲਾਹ ਦਿੱਤੀ | ਉਹਨਾਂ ਮਰੀਜ਼ਾਂ ਦੀ ਸ਼ੂਗਰ ਦੀ ਬਿਮਾਰੀ ਤੋਂ ਬਚਾਅ ਲਈ ਨਿਯਮਤ ਜਾਂਚ ਕੈਂਪ ਲਗਾਉਣ ਲਈ ਕਲੱਬ ਮੈਂਬਰਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਸੁਰਿੰਦਰ ਪ੍ਰਕਾਸ਼ ਨਈਅਰ ਪ੍ਰੋਜੈਕਟ ਚੇਅਰਮੈਨ, ਹਰਦੇਵ ਸਿੰਘ ਬੇਦੀ ਐਡਮਨਿਸਟ੍ਰੇਟਰ, ਪਲਵਿੰਦਰ ਸਿੰਘ ਪੂੰਨੀ ਸਕੱਤਰ, ਲਾਇਨ ਸੁੱਚਾ ਰਾਮ ਡਾਇਰੈਕਟਰ ਤੇ ਵੈਸ਼ਾਲੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਦੀ ਯਾਦ 'ਚ ਸਲਾਨਾ ਜੋੜ ਮੇਲਾ 10 ਤੋਂ ਅਗਲੀ ਖ਼ਬਰ ਫਿਰਨੀ ਮਜਾਰਾ ਵਿਖੇ ਸਿਹਤ ਕਾਰਡ ਬਣਾਉਣ ਲਈ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।