ਬੰਗਾ, 1 ਮਾਰਚ (ਕੁਲਦੀਪ ਸਿੰਘ ਪਾਬਲਾ)-ਹੋਲੇ ਮਹੱਲੇ ਦੇ ਮਹਾਨ ਪਵਿੱਤਰ ਦਿਹਾੜੇ ਮੌਕੇ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ ਦੇ ਦਰਸ਼ਨ ਦੀਦਾਰ ਕਰਨ ਲਈ ਆਉਣ ਜਾਣ ਵਾਲੀਆਂ ਸੰਗਤਾਂ ਲਈ ਜਥੇ. ਸਵਰਨਜੀਤ ਸਿੰਘ ਪਠਲਾਵਾ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਦੋਆਬਾ ਦੀ ਅਗਵਾਈ 'ਚ ਬੰਗਾ-ਗੜ੍ਹਸ਼ੰਕਰ ਮਾਰਗ 'ਤੇ ਸਥਿਤ ਗੁਰਦੁਆਰਾ ਸ਼ਹੀਦਾਂ ਸਿੰਘਾਂ ਬਾਬਾ ਬੇਅੰਤ ਸਿੰਘ ਦੇ ਅਸਥਾਨ ਕੋਟ ਪੱਲੀਆਂ, ਚੌਹੜਾ, ਡਘਾਮ ਵਿਖੇ ਇਲਾਕਾ ਨਿਵਾਸੀ ਸਾਧ ਸੰਗਤ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ 24 ਘੰਟੇ ਗੁਰੂ ਕੇ ਲੰਗਰ ਸ਼ੁਰੂ ਕੀਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਸਵਰਨਜੀਤ ਸਿੰਘ ਨੇ ਦੱਸਿਆ ਕਿ ਇਹ ਲੰਗਰ 28 ਫਰਵਰੀ ਤੋਂ 6 ਮਾਰਚ ਤੱਕ ਚੱਲਣਗੇ | ਇਸ ਮਹਾਨ ਲੰਗਰ ਦੇ ਕੁੰਭ ਵਿਚ ਇਲਾਕੇ ਦੀ ਸਿਰਮੌਰ ਸੰਸਥਾ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਸਰਪ੍ਰਸਤ ਤੇ ਸੀਨੀਅਰ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ ਦੀ ਅਗਵਾਈ ਹੇਠ ਅਤੇ ਸੰਸਥਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਵਡਮੁੱਲਾ ਸਹਿਯੋਗ ਦਿੱਤਾ ਜਾ ਰਿਹਾ ਹੈ | ਇਸ ਮੌਕੇ ਬਾਬਾ ਹਰਨੇਕ ਸਿੰਘ, ਬਲਵੀਰ ਸਿੰਘ ਬਸਿਆਲਾ, ਬਾਬਾ ਸੇਵਾ ਸਿੰਘ, ਬਾਬਾ ਧੰਨਾ ਸਿੰਘ, ਇੰਸਪੈਕਟਰ ਤਰਲੋਚਨ ਸਿੰਘ, ਪਰਮਜੀਤ ਸਿੰਘ ਠੇਕੇਦਾਰ, ਬਾਬਾ ਫਤਿਹ ਸਿੰਘ, ਬਾਬਾ ਅਜੀਤ ਸਿੰਘ, ਬਲਦੇਵ ਸਿੰਘ ਪਾਬਲਾ, ਬਾਬਾ ਚੈਹਿਲ ਸਿੰਘ, ਬਾਬਾ ਮੇਜਰ ਸਿੰਘ, ਸਰਪੰਚ ਹਰਮੇਸ਼ ਲਾਲ ਤੇ ਸਮੂਹ ਸੇਵਾਦਾਰ ਆਦਿ ਹਾਜ਼ਰ ਸਨ |