14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਵਰਕਸ਼ਾਪ ਕਰਵਾਈ

ਅਜੀਤ ਡੈਸਕ 02-03-2026
ਬੰਗਾ, 1 ਮਾਰਚ (ਧਰਮਵੀਰ ਪਾਲ, ਸੁਰਿੰਦਰ ਸਿੰਘ ਕਰਮ ਲਧਾਣਾ)-ਇਲਾਕੇ ਦੀ ਸਿਰਮੌਰ ਸੰਸਥਾ ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਕਾਮਰਸ, ਇਕਨਾਮਿਕਸ ਵਿਭਾਗ ਤੇ ਸੰਸਥਾ ਦੇ ਆਈ.ਆਈ.ਸੀ. ਸੈੱਲ ਵਲੋਂ ਭਾਰਤ ਸਰਕਾਰ ਵਲੋਂ ਜਾਰੀ ਕੀਤੇ ਯੂਨੀਅਨ ਬਜਟ 2026-27 'ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ | ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਕੇਂਦਰੀ ਬਜਟ ਦੀਆਂ ਮੁੱਖ ਵਿਸ਼ੇਸ਼ਤਾਵਾਂ ਤੇ ਆਰਥਿਕ ਨੀਤੀਆਂ ਬਾਰੇ ਜਾਣੰੂ ਕਰਵਾਉਣਾ ਸੀ | ਇਸ ਮੌਕੇ ਰਿਸੋਰਸ ਪਰਸਨ ਪ੍ਰੋ. ਰਵਿੰਦਰ ਕੌਰ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਸਰਕਾਰ ਵਲੋਂ ਸਿਹਤ, ਸੁਰੱਖਿਆ, ਸਿੱਖਿਆ, ਖੇਤੀਬਾੜੀ, ਉਦਯੋਗ ਅਤੇ ਆਵਾਜਾਈ ਖੇਤਰਾਂ ਲਈ ਵੱਡੇ ਪੱਧਰ 'ਤੇ ਰਾਸ਼ੀ ਨਿਰਧਾਰਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਨਵੀਆਂ ਯੋਜਨਾਵਾਂ ਰੋਜ਼ਗਾਰ ਦੇ ਮੌਕੇ ਵਧਾਉਣ ਅਤੇ ਆਰਥਿਕ ਵਿਕਾਸ ਨੂੰ ਗਤੀ ਦੇਣ ਵਿੱਚ ਮਦਦਗਾਰ ਸਾਬਤ ਹੋਣਗੀਆਂ | ਬਜਟ ਦੇ ਸੰਬੰਧ ਵਿਚ ਵਿਦਿਆਰਥੀਆਂ ਵਲੋਂ ਪੁੱਛੇ ਗਏ ਪ੍ਰਸ਼ਨਾਂ ਦੇ ਉੱਤਰ ਵੀ ਸਰਲ ਭਾਸ਼ਾ ਵਿਚ ਦਿੱਤੇ ਗਏ | ਇਸ ਮੌਕੇ ਪ੍ਰੋ. ਵਰਿੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਜਟ ਸਿਰਫ਼ ਸਰਕਾਰ ਦਾ ਹੀ ਨਹੀਂ, ਸਗੋਂ ਹਰ ਘਰ ਅਤੇ ਵਿਅਕਤੀ ਲਈ ਵੀ ਮਹੱਤਵਪੂਰਨ ਹੁੰਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੀ ਆਮਦਨ ਤੇ ਖਰਚ ਦਾ ਸਹੀ ਹਿਸਾਬ ਰੱਖਣ ਅਤੇ ਭਵਿੱਖ ਦੀ ਯੋਜਨਾ ਬਣਾਉਣ ਲਈ ਆਰਥਿਕ ਸੂਝ-ਬੂਝ ਵਿਕਸਿਤ ਕਰਨ | ਕਾਲਜ ਦੇ ਪਿ੍ੰ. ਡਾ. ਰਣਜੀਤ ਸਿੰਘ ਨੇ ਕਮਰਸ, ਇਕਨਾਮਿਕਸ ਵਿਭਾਗ ਅਤੇ ਆਈ. ਆਈ. ਸੀ. ਸੈੱਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਦੇ ਹਨ | ਵਰਕਸ਼ਾਪ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਪ੍ਰੋ. ਗੁਰਸ਼ਾਨ ਸਿੰਘ ਵਲੋਂ ਬਾਖੂਬੀ ਨਿਭਾਈ ਗਈ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਮੈਗਾ ਸਿਹਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਪ੍ਰਾਚੀਨ ਸ਼ਿਵ ਮੰਦਰ ਵਿਖੇ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।