14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਗੁਰਦੁਆਰਾ ਚਰਨ ਕੰਵਲ ਸਾਹਿਬ ਲਸਾੜਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 02-03-2026
ਉੜਾਪੜ/ਲਸਾੜਾ, 1 ਮਾਰਚ (ਲਖਵੀਰ ਸਿੰਘ ਖੁਰਦ)-ਗੁਰਦੁਆਰਾ ਚਰਨ ਕੰਵਲ ਸਾਹਿਬ ਲਸਾੜਾ ਵਿਖੇ ਮਹੀਨਾਵਾਰ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਵਲੋਂ ਕਰਵਾਇਆ ਗਿਆ | ਸ਼ਾਮ ਨੂੰ ਰਹਿਰਾਸ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਾਈ ਕੁਲਦੀਪ ਸਿੰਘ ਦੇ ਰਾਗੀ ਜਥੇ ਵਲੋਂ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਗਿਆ | ਇਸ ਮੌਕੇ ਪੰਥ ਦੇ ਪ੍ਰਸਿੱਧ ਕਥਾ ਵਾਚਕ ਭਾਈ ਸਰਬਜੀਤ ਸਿੰਘ ਧੂੰਦਾ ਵਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਕਰਦਿਆਂ ਕਿਹਾ ਗੁਰੂ ਸਾਹਿਬ ਜੀ ਦੀ ਬਾਣੀ ਸਾਨੂੰ ਜੀਵਨ ਜਿਊਣ ਦੀ ਸੇਧ ਤੇ ਸਾਡਾ ਮਾਰਗ ਦਰਸ਼ਨ ਕਰਦੀ ਹੈ | ਉਨ੍ਹਾਂ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਸ ਗੱਲੋਂ ਸ਼ਲਾਘਾ ਕੀਤੀ ਕਿ ਸੰਗਤਾਂ ਨੂੰ ਗੁਰਮਤਿ ਨਾਲ ਜੋੜਣ ਲਈ ਹਰ ਮਹੀਨੇ ਇਹੋ ਜਿਹੇ ਗੁਰਮਿਤ ਸਮਾਗਮ ਉਲੀਕਦੇ ਹਨ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਸਰਬਜੀਤ ਸਿੰਘ ਧੂੰਦਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਿਲਬਾਗ ਸਿੰਘ ਤੇ ਹੈੱਡ ਗ੍ਰੰਥੀ ਭਾਈ ਕੁਲਦੀਪ ਸਿੰਘ ਵਲੋਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨਸ਼ਿਆਂ, ਮਾੜੀਆਂ ਕੁਰੀਤੀਆਂ ਤੋਂ ਬਚਾਉਣ ਤੇ ਗੁਰਸਿੱਖੀ ਨਾਲ ਜੋੜਣ ਲਈ ਗੁਰਦੁਆਰਾ ਸਾਹਿਬ ਵਿੱਚ ਲਗਾਈਆਂ ਜਾ ਰਹੀਆਂ ਧਾਰਮਿਕ ਕਲਾਸਾਂ 'ਚ ਭੇਜਣ | ਇਸ ਸਮਾਗਮ 'ਚ ਦਲਜੀਤ ਸਿੰਘ, ਬਲਬੀਰ ਸਿੰਘ ਬਾਬਾ, ਗੁਰਪ੍ਰੀਤ ਸਿੰਘ, ਮਨੋਹਰ ਸਿੰਘ, ਅਮਰੀਕ ਸਿੰਘ, ਸੁਰਿੰਦਰ ਸਿੰਘ, ਜਸਵੀਰ ਸਿੰਘ ਬਾਬਾ, ਸਤਨਾਮ ਸਿੰਘ ਪਾਬਲਾ, ਜਗੀਰ ਸਿੰਘ, ਪਿਆਰਾ ਸਿੰਘ, ਬਲਬੀਰ ਸਿੰਘ, ਪਾਖਰ ਸਿੰਘ, ਕੁਲਦੀਪ ਸਿੰਘ, ਬਲਬੀਰ ਸਿੰਘ ਬਿਟੂ, ਤਰਲੋਚਨ ਸਿੰਘ, ਵੀਜੈ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਭਾਸ਼ਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਵਿਖੇ ਯੁਵਾ ਕੌਸ਼ਲ ਉਤਸਵ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।