15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਗੁਰੂ ਰਵਿਦਾਸ ਮਿਸ਼ਨ ਵੈੱਲਫੇਅਰ ਟਰੱਸਟ ਬਹਿਰਾਮ ਨੇ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 03-03-2026
ਬਹਿਰਾਮ, 2 ਮਾਰਚ (ਨਛੱਤਰ ਸਿੰਘ ਬਹਿਰਾਮ)-ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਸਰਕਲ ਬਹਿਰਾਮ ਵਲੋਂ ਅੰਮਿ੍ਤਬਾਣੀ ਭਵਨ ਬਹਿਰਾਮ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਅੰਮਿ੍ਤਬਾਣੀ ਦੇ ਪਾਠ ਦੇ ਭੋਗ ਉਪਰੰਤ ਸੰਤ ਪ੍ਰੀਤਮ ਦਾਸ ਸੰਗਤਪੁਰ ਦੇ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ | ਸੰਤ ਪ੍ਰੀਤਮ ਦਾਸ ਨੇ ਕਿਹਾ ਕਿ ਸਾਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚੱਲਣਾ ਚਾਹੀਦਾ ਹੈ ਅਤੇ ਆਪਣੇ ਬੱਚਿਆ ਨੂੰ ਪੜ੍ਹਾਈ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਤਾਂ ਜੋ ਸਮਾਜ ਤਰੱਕੀ ਦੀਆਂ ਮੰਜਿਲਾਂ ਵੱਲ ਹੋਰ ਵਧੇ | ਪ੍ਰਬੰਧਕ ਕਮੇਟੀ ਵਲੋਂ ਜਿਥੇ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਉਥੇ ਉਨ੍ਹਾਂ ਸਿਰੋਪਾਉ ਨਾਲ ਸਨਮਾਨ ਵੀ ਕੀਤਾ ਗਿਆ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਰਾਮ ਸਿੰਘ ਢਾਹਾਂ,ਰ ਕੇਵਲ ਕਿ੍ਸ਼ਨ ਬਹਿਰਾਮ, ਗਿਆਨੀ ਮੋਹਣ ਲਾਲ ਭਰੋਮਜਾਰਾ, ਪਰਮਜੀਤ ਸਿੰਘ ਕਲਸੀ, ਜਸਪਾਲ ਮਜਾਰੀ, ਬਲਕਾਰ ਚੱਕ ਮੰਡੇਰ, ਅਮਰਜੀਤ ਬਹਿਰਾਮ, ਪਾਲ ਬਹਿਾਮ, ਮੰਗੀ ਬਰੋਲਿ, ਰਾਕੇਸ਼ ਕੁਮਾਰ ਭਰੋਲੀ, ਰੇਸ਼ਮ ਲਾਲ ਮੱਲ੍ਹਾਂ ਸੋਢੀਆਂ, ਰਾਜ ਕੁਮਾਰ ਫਿਲੌਰ, ਹੁਸਨ ਲਾਲ ਲੰਗੇਰੀ ਤੇ ਸਮੂਹ ਟਰੱਸਟ ਮੈਂਬਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਾ. ਕਰਮ ਸਿੰਘ ਲਸਾੜਾ ਤੇ ਮਾਤਾ ਸਵਰਣ ਕੌਰ ਦੀ ਬਰਸੀ ਮਨਾਈ ਅਗਲੀ ਖ਼ਬਰ ਸਹਿਯੋਗ ਸੇਵਾ ਸੁਸਾਇਟੀ ਨੇ ਰਾਸ਼ਨ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।