08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਤਨਖਾਹ ਕਟੌਤੀ ਨੂੰ ਲੈ ਕੇ ਮੁਲਾਜ਼ਮਾਂ ਨੇ ਸੁੱਖੀ ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 04-03-2026
ਨਵਾਂਸ਼ਹਿਰ, 3 ਮਾਰਚ (ਜਸਬੀਰ ਸਿੰਘ ਨੂਰਪੁਰ)-20 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਦੇ ਰਹੇ ਦਫ਼ਤਰੀ ਕਰਮਚਾਰੀਆਂ ਦੀਆਂ ਤਨਖਾਹਾਂ 'ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ਤੋਂ ਰੋਸ ਵਿੱਚ ਆਏ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆਂ ਵਲੋਂ ਡਾ. ਸੁਖਵਿੰਦਰ ਸੁੱਖੀ ਵਿਧਾਇਕ ਹਲਕਾ ਬੰਗਾ ਨੂੰ ਮੰਗ ਪੱਤਰ ਦਿੱਤਾ ਗਿਆ | ਬੀਤੇ ਦਿਨੀਂ ਮੁਲਾਜ਼ਮਾਂ ਨੇ ਆਪਣੇ ਹੱਕ ਮੰਗਣ ਲਈ ਰੋਸ ਪ੍ਰਦਰਸ਼ਨ ਕੀਤਾ ਸੀ ਜਿਸ ਦੌਰਾਨ ਪੁਲਿਸ ਪ੍ਰਸਾਸ਼ਨ ਵੱਲੋਂ ਮੁਲਾਜ਼ਮਾਂ 'ਤੇ ਜਲ ਤੋਪਾਂ ਦੀ ਵਰਤੋਂ ਕੀਤੀ ਤੇ ਮੁਲਾਜ਼ਮਾਂ ਤੇ ਪੁਲਿਸ ਵਿਚ ਹੋਈ ਹੱਥੋਪਾਈ ਦੋਰਾਨ ਮੁਲਾਜ਼ਮਾਂ ਦੀਆਂ ਪੱਗਾਂ ਵੀ ਲੱਥੀਆਂ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ 8 ਸਤੰਬਰ 2025 ਦੀ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਕਈ ਵਾਰ ਅਧਿਕਾਰੀਆਂ ਨੂੰ ਤਨਖਾਹਾਂ ਨਾ ਘਟਾਉਣ ਅਤੇ ਠੋਸ ਫੈਸਲਾ ਲੈਣ ਦੀ ਹਦਾਇਤ ਕੀਤੀ ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਅਣਗੋਲਿਆ ਕੀਤਾ ਗਿਆ | ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸਰਬ ਸਿੱਖਿਆ ਅਭਿਆਨ, ਮਿਡ-ਡੇ-ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਜਗਦੀਸ਼ ਰਾਏ ਨੇ ਕਿਹਾ ਕਿ ਮੁਲਾਜ਼ਮਾਂ ਵੱਲੋਂ ਆਪਣੀ ਕਲਮ ਛੋੜ ਹੜਤਾਲ ਦੇ ਨਾਲ-ਨਾਲ ਮੋਹਾਲੀ ਸਿੱਖਿਆ ਭਵਨ ਦੇ ਬਹਾਰ ਪੱਕਾ ਧਰਨਾ ਵੀ ਸ਼ੁਰੂ ਕੀਤਾ ਹੋਇਆ ਹੈ | ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਤਨਖਾਹ ਕਟੌਤੀ ਦਾ ਅਤੇ 1 ਮਾਰਚ 2018 ਤੋਂ ਰੈਗੂਲਰ ਆਰਡਰ ਦੇਣ ਸਬੰਧੀ ਕੋਈ ਫੈਸਲਾ ਨਾ ਹੋਇਆ ਤਾਂ ਮੁਲਾਜ਼ਮ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਘਰਾਂ ਵੱਲ ਗੁਪਤ ਐਕਸ਼ਨ ਕਰਨ ਨੂੰ ਮਜ਼ਬੂਰ ਹੋਣਗੇ | ਇਸ ਮੌਕੇ ਰਣਜੀਤ ਸਿੰਘ, ਚੇਤਨ ਕੁਮਾਰ, ਰਵਿੰਦਰ ਕੁਮਾਰ, ਸੰਦੀਪ ਕੁਮਾਰ, ਵਿਪਿਨ ਮੂਮ, ਮਾਸਟਰ ਰਾਮ ਲਾਲ, ਰਮਨ ਕੁਮਾਰ ਸੀ. ਐੱਚ. ਟੀ. ਤੇ ਹੋਰ ਸਾਥੀ ਮੌਜੂਦ ਸਨ |
ਪਿਛਲੀ ਖ਼ਬਰ ਭਾਰਤੀ ਕਮਿਊਨਿਸਟ ਪਾਰਟੀ (ਐੱਮ. ਐੱਲ.) ਨੇ ਟਰੰਪ ਤੇ ਨੇਤਨਯਾਹੂ ਦੇ ਪੁਤਲੇ ਸਾੜੇ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।