08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਭਾਰਤੀ ਕਮਿਊਨਿਸਟ ਪਾਰਟੀ (ਐੱਮ. ਐੱਲ.) ਨੇ ਟਰੰਪ ਤੇ ਨੇਤਨਯਾਹੂ ਦੇ ਪੁਤਲੇ ਸਾੜੇ

ਅਜੀਤ ਡੈਸਕ 04-03-2026

ਨਵਾਂਸ਼ਹਿਰ, 3 ਮਾਰਚ (ਜਸਬੀਰ ਸਿੰਘ ਨੂਰਪੁਰ, ਦੀਦਾਰ ਸਿੰਘ ਸ਼ੇਤਰਾ)-ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਨੇ ਅਮਰੀਕਾ-ਇਜ਼ਰਾਇਲ ਵਲੋਂ ਸਾਂਝੇ ਤੌਰ 'ਤੇ ਇਰਾਨ ਉੱਪਰ ਕੀਤੇ ਹਮਲੇ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕਰਕੇ ਸਥਾਨਕ ਚੰਡੀਗੜ੍ਹ ਚੌਂਕ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਦੇ ਪੁਤਲੇ ਫੂਕੇ | ਇਸ ਤੋਂ ਪਹਿਲਾਂ ਬਾਰਾਦਰੀ ਬਾਗ਼ ਵਿੰਚ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਆਗੂਆਂ ਕੁਲਵਿੰਦਰ ਸਿੰਘ ਵੜੈਚ ਤੇ ਦਲਜੀਤ ਸਿੰਘ ਐਡਵਕੇਟ ਨੇ ਕਿਹਾ ਕਿ ਇਹ ਸਾਂਝਾ ਹਮਲਾ ਇਰਾਨ ਤੋਂ ਸੰਭਾਵਤ ਖ਼ਤਰੇ ਨੂੰ ਬਹਾਨਾ ਬਣਾ ਕੇ ਕੀਤਾ ਗਿਆ ਹੈ | ਅਮਰੀਕਾ ਵਲੋਂ ਇਸ ਹਮਲੇ 'ਚ ਇਰਾਨ ਦਾ ਸੁਪਰੀਮ ਲੀਡਰ ਆਇਤ ਉਲ ਅਲੀ ਖੇਮਨੇਈ, ਰੱਖਿਆ ਮੰਤਰੀ, ਰੈਵੋਲੂਸ਼ਨਰੀ ਗਾਰਡ, ਕਮਾਂਡਰ ਤੇ ਸੈਂਕੜੇ ਲੋਕ ਮਾਰੇ ਗਏ ਹਨ | ਅਮਰੀਕਾ ਇਹ ਸਾਰੀ ਗੁੰਡਾਗਰਦੀ ਇਰਾਨ ਦੇ ਤੇਲ ਭੰਡਾਰਾਂ ਅਤੇ ਰੂਟਾਂ ਉੱਪਰ ਕਬਜਾ ਕਰਨ ਲਈ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਦੋਸ਼ ਮੜ੍ਹ ਰਿਹਾ ਕਿ ਇਰਾਨ ਅਜਿਹੀਆਂ ਮਿਜ਼ਾਇਲ ਪ੍ਰਣਾਲੀਆਂ ਅਤੇ ਪ੍ਰਮਾਣੂ ਹਥਿਆਰ ਵਿਕਸਤ ਕਰ ਰਿਹਾ ਸੀ, ਜਿਨ੍ਹਾਂ ਦੀ ਪਹੁੰਚ ਅਮਰੀਕਾ ਤੱਕ ਹੋ ਸਕਦੀ ਸੀ | ਇਸਨੂੰ ਖ਼ਤਰਾ ਦਰਸਾ ਕੇ ਇਹ ਹਮਲਾ ਕੀਤਾ ਗਿਆ ਹੈ | ਅਸਲ ਵਿਚ ਪੱਛਮੀ ਏਸ਼ੀਆ ਵਿੱਚ ਆਪਣੀ ਚੌਧਰ ਸਥਾਪਤ ਕਰਨ ਤੇ ਆਪਣੇ ਸਾਮਰਾਜੀ ਪ੍ਰਬੰਧ ਦੇ ਸੰਕਟ ਨੂੰ ਹੱਲ ਕਰਨ ਲਈ ਅਜਿਹੇ ਹਮਲੇ ਆਪਣੇ ਪੱਖੀ ਸਰਕਾਰਾਂ ਬਣਾਉਣ ਖ਼ਾਤਰ ਕਰ ਰਿਹਾ ਹੈ | ਉਹਨਾਂ ਨੇ ਲੋਕਾਂ ਨੂੰ ਅਮਰੀਕਾ ਦੇ ਚੌਧਰ ਸਥਾਪਤੀ ਲਈ ਕੀਤੇ ਇਹਨਾਂ ਹਮਲਿਆਂ ਦਾ ਜ਼ੋਰਦਾਰ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ | ਉਨ੍ਹਾਂ ਨੇ ਭਾਰਤ ਸਰਕਾਰ ਤੋਂ ਅਰਬ ਦੇਸ਼ਾਂ ਵਿਚ ਫ਼ਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਬੁਲਾਉਣ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ | ਇਸ ਮੌਕੇ ਸਜ਼ਾਦ ਅਤੇ ਸ਼ਾਹਿਦ ਆਗੂਆਂ ਨੇ ਵੀ ਸੰਬੋਧਨ ਕੀਤਾ | ਇਸ ਮੁਜ਼ਾਹਰੇ ਵਿਚ ਮੁਸਲਿਮ ਸੰਗਠਨ ਪੰਜਾਬ ਨੇ ਵੀ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ ਸ਼ਿਵਨਾਥ ਸਿੰਘ ਘੁੰਮਣ ਖ਼ੋਜਾ ਬੇਟ ਅਚਾਨਕ ਹੋਏ ਲਾਪਤਾ ਅਗਲੀ ਖ਼ਬਰ ਤਨਖਾਹ ਕਟੌਤੀ ਨੂੰ ਲੈ ਕੇ ਮੁਲਾਜ਼ਮਾਂ ਨੇ ਸੁੱਖੀ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।