08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਸੇਂਟ ਸੋਲਜਰ ਸਕੂਲ ਬੰਗਾ ਵਿਖੇ ਸਾਇੰਸ ਦਿਵਸ ਮਨਾਇਆ

ਅਜੀਤ ਡੈਸਕ 04-03-2026
ਬੰਗਾ, 3 ਮਾਰਚ (ਸੁਰਿੰਦਰ ਸਿੰਘ ਕਰਮ ਲਧਾਣਾ)-ਸੇਂਟ ਸੋਲਜਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਰਾਸ਼ਟਰੀ ਸਾਇੰਸ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਚੇਅਰਪਰਸਨ ਨਰਿੰਦਰ ਕੌਰ ਰੰਧਾਵਾ ਵਲੋਂ ਅਰੰਭਕ ਸ਼ਬਦਾਂ ਨਾਲ ਕੀਤੀ ਗਈ | ਉਨ੍ਹਾਂ ਕਿਹਾ ਕਿ ਵਿਗਿਆਨ ਮਨੁੱਖੀ ਜੀਵਨ ਦੀ ਤਰੱਕੀ ਦਾ ਆਧਾਰ ਹੈ ਅਤੇ ਅੱਜ ਦੇ ਯੁੱਗ ਵਿਚ ਵਿਦਿਆਰਥੀਆਂ ਲਈ ਵਿਗਿਆਨਕ ਦਿ੍ਸ਼ਟੀਕੋਣ ਅਪਣਾਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਖੋਜਮੁਖੀ ਸੋਚ ਵਿਕਸਿਤ ਕਰਕੇ ਸਮਾਜ ਦੀ ਭਲਾਈ ਲਈ ਵਿਗਿਆਨ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਚੇਅਰਪਰਸਨ ਪ੍ਰਭਨੂਰ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਰਾਸ਼ਟਰੀ ਸਾਇੰਸ ਦਿਵਸ ਵਿਗਿਆਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਨਵੀਂ ਪੀੜ੍ਹੀ ਨੂੰ ਖੋਜ ਅਤੇ ਨਵੀਨਤਾ ਵੱਲ ਪ੍ਰੇਰਿਤ ਕਰਨ ਦਾ ਮਹੱਤਵਪੂਰਨ ਮਾਧਿਅਮ ਹੈ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਸਾਇੰਸ ਮਾਡਲ ਪ੍ਰਦਰਸ਼ਨੀ, ਪੋਸਟਰ ਮੇਕਿੰਗ, ਸਾਇੰਸ ਦੀਆਂ ਮਨੋਰੰਜਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਬੇਹੱਦ ਉਤਸ਼ਾਹ ਨਾਲ ਹਿੱਸਾ ਲਿਆ | ਜੇਤੂ ਰਹੇ ਵਿਦਿਆਰਥੀਆਂ ਨੂੰ ਟਰਾਫੀਆਂ, ਤਗਮੇ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੇ ਅਖੀਰ 'ਚ ਸਕੂਲ ਦੇ ਡਾਇਰੈਕਟਰ ਚਰਨਜੀਤ ਕੌਰ ਤੇ ਮੈਡਮ ਜੋਤੀ ਟਾਹ ਵੱਲੋਂ ਧੰਨਵਾਦੀ ਸ਼ਬਦ ਪ੍ਰਗਟ ਕਰਦੇ ਹੋਏ ਸਮਾਗਮ ਦੀ ਸਫਲਤਾ ਲਈ ਪਿ੍ੰਸੀਪਲ ਸਾਹਿਬ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਅਕਾਦਮਿਕ ਪ੍ਰੋਗਰਾਮ ਵਿਦਿਆਰਥੀਆਂ ਦੇ ਸਮੂਹਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ |
ਪਿਛਲੀ ਖ਼ਬਰ ਪੀ. ਡਬਲਿਊ. ਡੀ. ਫੀਲਡ ਅਤੇ ਵਰਕਸ਼ਾਪ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਪੀ. ਏ. ਯੂ.-ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ 'ਚ ਵਿਸ਼ੇਸ਼ ਸੈਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।