08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਭਾਜਪਾ ਤੇ 'ਆਪ' ਸਰਕਾਰ ਕਰਕੇ ਪੰਜਾਬ ਆਰਥਿਕ ਪੱਖੋਂ ਕਮਜ਼ੋਰ ਸੂਬਾ ਬਣਿਆ- ਪਰਗਟ ਸਿੰਘ

ਅਜੀਤ ਡੈਸਕ 04-03-2026

ਨਵਾਂਸ਼ਹਿਰ, 3 ਮਾਰਚ (ਜਸਬੀਰ ਸਿੰਘ ਨੂਰਪੁਰ, ਹਰਮਿੰਦਰ ਸਿੰਘ ਪਿੰਟੂ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਕਿਸਾਨ ਮਾਰੂ ਸਮਝੌਤੇ ਬਾਰੇ ਗੱਲਬਾਤ ਕਰਦਿਆ ਨਵਾਂਸ਼ਹਿਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਇਹ ਸਮਝੌਤਾ ਨਾ ਸਿਰਫ਼ ਦੇਸ਼ ਦੇ ਕਿਸਾਨਾਂ ਦੇ ਹਿੱਤਾਂ ਲਈ ਨੁਕਸਾਨ ਦੇਹ ਸਾਬਤ ਹੋਵੇਗਾ, ਸਗੋਂ ਪੂਰੇ ਦੇਸ਼ ਦੀ ਖੇਤੀਬਾੜੀ ਆਰਥਿਕਤਾ ਨੂੰ ਤਬਾਹ ਕਰਨ ਦੀ ਸਮਰੱਥਾ ਵੀ ਰੱਖਦਾ ਹੈ | ਉਨ੍ਹਾਂ ਕਿਹਾ ਪੰਜਾਬ ਜੋ ਕਿ ਮੁੱਖ ਤੌਰ 'ਤੇ ਇਕ ਖੇਤੀ ਪ੍ਰਧਾਨ ਸੂਬਾ ਹੈ, ਇਸ ਨਾਲ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ | ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਨਸ਼ਿਆਂ ਦੇ ਕੋਹੜ ਨਾਲ ਜੂਝ ਰਿਹਾ ਹੈ, ਖਾਸ ਕਰ ਕੇ ਪੇਂਡੂ ਖੇਤਰਾਂ ਵਿਚ | ਜ਼ਮੀਨੀ ਮਾਲਕੀ ਘੱਟਣ ਅਤੇ ਖੇਤੀਬਾੜੀ ਰੋਜ਼ਗਾਰ ਵਿਚ ਕਮੀ ਆਉਣ ਕਾਰਨ, ਨੌਕਰੀਆਂ ਦੀ ਘਾਟ ਹੈ, ਬੇਰੋਜ਼ਗਾਰ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ | ਦੇਸ਼ ਵਿਚ ਆਉਣ ਵਾਲੇ ਸਸਤੇ ਖੇਤੀ ਉਤਪਾਦ ਘਰੇਲੂ ਉਤਪਾਦਾਂ ਦੀ ਥਾਂ ਲੈ ਲੈਣਗੇ | ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ ਦੀ ਹੱਡੀ ਹੈ, ਇਸ ਸਮਝੌਤੇ ਨਾਲ ਭਾਜਪਾ ਸਰਕਾਰ ਕਿਸਾਨਾਂ ਦਾ ਗਲਾ ਘੁੱਟ ਰਹੀ ਹੈ ਜੋ ਕੀ ਕਾਂਗਰਸ ਪਾਰਟੀ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਇਸ ਦਾ ਖਾਮਿਆਜ਼ਾ 'ਆਪ' ਸਰਕਾਰ ਨੂੰ ਭੁਗਤਣਾ ਪਵੇਗਾ | ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਅੰਗਦ ਸੈਣੀ ਸਾਬਕਾ ਵਿਧਾਇਕ ਨਵਾਂਸ਼ਹਿਰ, ਬਲਵਿੰਦਰ ਭੁੰਬਲਾ ਮੀਤ ਪ੍ਰਧਾਨ, ਕਮਲਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਸੈੱਲ, ਤਿਲਕ ਰਾਜ ਸੂਦ ਬਲਾਕ ਪ੍ਰਧਾਨ, ਰਾਮਦਾਸ ਸਿੰਘ ਬਲਾਕ ਪ੍ਰਧਾਨ ਔੜ, ਰਾਜਿੰਦਰ ਸ਼ਰਮਾ ਮੀਤ ਪ੍ਰਧਾਨ ਤੇ ਗੁਰਵਿੰਦਰ ਸਿੰਘ ਯੂਥ ਪ੍ਰਧਾਨ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਪੀ. ਡਬਲਿਊ. ਡੀ. ਫੀਲਡ ਅਤੇ ਵਰਕਸ਼ਾਪ ਯੂਨੀਅਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।