11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਮੈਡੀਕਲ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 04-03-2026
ਬੰਗਾ, 3 ਮਾਰਚ (ਕੁਲਦੀਪ ਸਿੰਘ ਪਾਬਲਾ)-ਗੁਰਦੁਆਰਾ ਸ਼ਹੀਦ ਸਿੰਘਾਂ ਬਾਬਾ ਬੇਅੰਤ ਸਿੰਘ ਦੇ ਅਸਥਾਨ ਚੌਹੜਾ, ਡਘਾਮ ਅਤੇ ਕੋਟ ਪੱਲੀਆਂ ਵਿਖੇ ਹੋਲੇ ਮਹੱਲੇ ਨੂੰ ਸਮਰਪਿਤ ਗੁਰਸੇਵਾ ਮੈਡੀਕਲ ਹਸਪਤਾਲ ਗੜ੍ਹਸ਼ੰਕਰ ਵਾਲਿਆਂ ਦੀ ਟੀਮ ਵੱਲੋਂ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਵਿੱਚ ਸੰਗਤਾਂ ਦੇ ਸ਼ੂਗਰ. ਬੀ. ਪੀ ਅਤੇ ਹੋਰ ਬਿਮਾਰੀਆਂ ਦੀਆਂ ਦਵਾਈਆਂ ਦੀ ਮੁਫ਼ਤ ਸੇਵਾ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਦਾਰ ਸਵਰਨਜੀਤ ਸਿੰਘ ਤੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ ਨੇ ਦੱਸਿਆ ਕਿ ਮੌਸਮ ਬਦਲਣ ਕਰਕੇ ਸਫਰ ਵਿੱਚ ਸੰਗਤਾਂ ਦੀ ਸਿਹਤ ਨੂੰ ਦੇਖਦੇ ਹੋਏ ਇਹ ਸੇਵਾ ਕੀਤੀ ਜਾਂਦੀ ਹੈ ਉਹਨਾਂ ਦੱਸਿਆ ਕਿ ਇਸ ਦੌਰਾਨ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਂਦੇ ਹਨ ਅਤੇ ਗੰਨੇ ਦੀ ਤਾਜ਼ਾ ਰਸ ਦੇ ਵੀ ਲੰਗਰ ਚਲਾਏ ਗਏ ਹਨ |
ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ, ਤਰਲੋਚਨ ਸਿੰਘ ਵਾਰੀਆ, ਪ੍ਰਧਾਨ ਪਰਮਜੀਤ ਸਿੰਘ ਸੂਰਾਪੁਰ, ਲੈਕਚਰਾਰ ਤਰਸੇਮ ਪਠਲਾਵਾ, ਮਾਸਟਰ ਤਰਲੋਚਨ ਸਿੰਘ ਪਠਲਾਵਾ, ਬਾਬਾ ਹਰਨੇਕ ਸਿੰਘ, ਬਾਬਾ ਬਲਵੀਰ ਸਿੰਘ ਬਸਿਆਲਾ, ਗਿਆਨੀ ਗਿਆਨ ਸਿੰਘ ਪੱਲੀ ਝਿੱਕੀ, ਬਾਬਾ ਚਹਿਲ ਸਿੰਘ, ਅਵਤਾਰ ਸਿੰਘ ਬਿੱਲਾ ਪੰਚ ਪੱਲੀ ਝਿੱਕੀ, ਬਾਬਾ ਸੇਵਾ ਸਿੰਘ, ਭਾਈ ਅਜੀਤ ਸਿੰਘ, ਭਾਈ ਫਤਿਹ ਸਿੰਘ, ਸਰਪੰਚ ਹਰਮੇਸ਼ ਲਾਲ ਚਾਹਿਲਪੁਰ, ਡਾਕਟਰ ਸਤਪਾਲ, ਬਾਬਾ ਰਾਮ ਸਿੰਘ ਬੰਗਾ, ਬੀਬੀ ਕੁਲਵਿੰਦਰ ਕੌਰ, ਬੀਬੀ ਨਰਿੰਦਰ ਕੌਰ, ਬੀਬੀ ਹਰਦੀਪ ਕੌਰ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਰਟੈਂਡਾ ਵਿਖੇ ਅੱਖਾਂ ਦਾ ਮੁਫਤ ਆਪ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।