11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਰਟੈਂਡਾ ਵਿਖੇ ਅੱਖਾਂ ਦਾ ਮੁਫਤ ਆਪ੍ਰੇਸ਼ਨ ਕੈਂਪ ਲਗਾਇਆ

ਅਜੀਤ ਡੈਸਕ 04-03-2026
ਮੁਕੰਦਪੁਰ, 3 ਮਾਰਚ (ਅਮਰੀਕ ਸਿੰਘ ਢੀਂਡਸਾ)-ਪਿੰਡ ਰਟੈਂਡਾ ਦੇ ਧਾਰਮਿਕ ਅਸਥਾਨ ਗੁਰਦੁਆਰਾ ਬਾਬਾ ਗੋਂਦ ਭਗਤ ਵਿਖੇ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਸਵਰਗੀ ਮਾਤਾ ਗੁਰਜੀਤ ਕੌਰ ਦੀ ਯਾਦ ਵਿੱਚ ਨਛੱਤਰ ਸਿੰਘ, ਸੁਲੱਖਣ ਸਿੰਘ ਤੇ ਮਨਪ੍ਰੀਤ ਗੋਸਲ ਪਰਿਵਾਰ ਵੱਲੋਂ ਲਗਾਇਆ ਗਿਆ | ਇਸ ਮੌਕੇ ਅੱਖਾਂ ਦੇ ਮਾਹਿਰ ਡਾਕਟਰ ਵਲੋਂ ਕੈਂਪ ਦੌਰਾਨ 300 ਦੇ ਕਰੀਬ ਮਰੀਜਾਂ ਦੀ ਜਾਂਚ ਕਰਕੇ ਉਨ੍ਹਾਂ ਦੇ ਮੁਫ਼ਤ ਐਨਕਾਂ ਲਗਾਈਆਂ ਤੇ 35 ਮਰੀਜ਼ਾਂ ਨੂੰ ਅਪ੍ਰੇਸ਼ਨ ਲਈ ਰਜਿੰਦਰਾ ਹਸਪਤਾਲ ਲੁਧਿਆਣਾ ਭੇਜਿਆ ਗਿਆ | ਇਸ ਮੌਕੇ ਸਮਾਜ ਸੇਵੀ ਸੁਲੱਖਣ ਸਿੰਘ ਰਟੈਂਡਾ ਨੇ ਦੱਸਿਆ ਅਸੀ ਤਿੰਨਾਂ ਭਰਾਵਾਂ ਵੱਲੋਂ ਅਰੰਭਿਆ ਇਹ ਕਾਰਜ ਸਫਲ ਰਿਹਾ | ਉਨ੍ਹਾਂ ਰਜਿੰਦਰਾ ਹਸਪਤਾਲ ਦੇ ਸਾਰੇ ਡਾਕਟਰ ਸਾਹਿਬਾਨਾਂ ਦਾ ਤੇ ਜਿਨ੍ਹਾਂ ਮਰੀਜ਼ਾਂ ਨੇ ਇਸ ਕੈਂਪ ਦੌਰਾਨ ਜਾਂਚ ਕਰਵਾਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਅਜਾਇਬ ਸਿੰਘ ਸਾ ਸਰਪੰਚ, ਪਰਮਜੀਤ ਸਿੰਘ ਪੰਚ, ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੀਪ ਸਿੰਘ, ਨੰਬਰਦਾਰ ਗੁਰਿੰਦਰ ਸਿੰਘ, ਨੰਬਰਦਾਰ ਰਣਜੀਤ ਸਿੰਘ, ਨਰਿੰਦਰ ਸਿੰਘ, ਹਰਪ੍ਰੀਤ ਸਿੰਘ ਕੈਨੇਡਾ, ਲਖਵੀਰ ਸਿੰਘ, ਐੱਨ.ਆਰ.ਆਈ. ਤੇ ਸਮੂਹ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਚੱਕਦਾਨਾ ਵਿਖੇ ਹੋਲੇ-ਮੁਹੱਲੇ 'ਤੇ ਲੰਗਰਾਂ ਦੀ ਕੀਤੀ ਜਾ ਰਹੀ ਹੈ ਸੇਵਾ ਅਗਲੀ ਖ਼ਬਰ ਮੈਡੀਕਲ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।